For the best experience, open
https://m.punjabitribuneonline.com
on your mobile browser.
Advertisement

ਦਿੱਲੀ-ਐਨਸੀਆਰ ਦੇ ਤਿੰਨ ਰੇਲਵੇ ਸਟੇਸ਼ਨਾਂ ਦੀ ਬਦਲੇਗੀ ਨੁਹਾਰ

07:34 AM Aug 07, 2023 IST
ਦਿੱਲੀ ਐਨਸੀਆਰ ਦੇ ਤਿੰਨ ਰੇਲਵੇ ਸਟੇਸ਼ਨਾਂ ਦੀ ਬਦਲੇਗੀ ਨੁਹਾਰ
ਦਿੱਲੀ ਵਿੱਚ ਸਮਾਗਮ ਦੌਰਨ ਇੱਕ ਬੱਚੀ ਦਾ ਸਨਮਾਨ ਕਰਦੇ ਹੋਏ ਰਾਜਪਾਲ ਵੀਕੇ ਸਕਸੈਨਾ। -ਫੋਟੋ: ਪੀਟੀਆਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 6 ਅਗਸਤ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖੇ। ਇਸ ਤਹਿਤ ਅੱਜ ਉਨ੍ਹਾਂ ਵਰਚੁਅਲ ਢੰਗ ਨਾਲ ਦਿੱਲੀ-ਐੱਨਸੀਆਰ ਦੇ ਤਿੰਨ ਰੇਲਵੇ ਸਟੇਸ਼ਨਾਂ ਦੀ ਨੁਹਾਰ ਬਦਲਣ ਦਾ ਆਰੰਭ ਵੀ ਕਰਵਾਇਆ। ਇਨ੍ਹਾਂ ਤਿੰਨ ਰੇਲਵੇ ਸਟੇਸ਼ਨਾਂ ਵਿੱਚ ਦਿੱਲੇ ਦੇ ਨਰੇਲਾ ਦਾ ਸਟੇਸ਼ਨ, ਸਬਜ਼ੀ ਮੰਡੀ ਸਟੇਸ਼ਨ ਤੇ ਦਿੱਲੀ ਕੈਂਟ ਦਾ ਸਟੇਸ਼ਨ ਸ਼ਾਮਲ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਕੌਮੀ ਰਾਜਧਾਨੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਅੱਜ ਇਸ ਨੀਂਹ ਪੱਥਰ ਰੱਖਣ ਦੇ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ ਤੇ ਇਸ ਵਿੱਚ ਆਧੁਨਿਕ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਵਾਲੀ ਗੱਲ ਹੈ ਕਿ ਦਿੱਲੀ ਦੇ 3 ਰੇਲਵੇ ਸਟੇਸ਼ਨ ਇਸ ਯੋਜਨਾ ਵਿੱਚ ਸ਼ਾਮਲ ਕੀਤੇ ਗਏ ਹਨ। ਇਸ ਤੋਂ ਬਿਨਾਂ ਇਸ ਯੋਜਨਾ ਤਹਿਤ ਹਰਿਆਣਾ ਦੇ ਸੋਨੀਪਤ, ਸ਼ਾਮਲੀ, ਰੋਹਤਕ, ਪਟੌਦੀ ਰੋਡ, ਨਰਵਾਣਾ, ਮੋਦੀ ਨਗਰ, ਮਾਨਸਾ, ਜੀਂਦ, ਫਰੀਦਾਬਾਦ, ਗਾਜ਼ੀਆਬਾਦ ਤੇ ਬਹਾਦਰਗੜ੍ਹ ਦੇ ਸਟੇਸ਼ਨ ਵੀ ਆਧੁਨਿਕ ਸਹੂਲਤਾਂ ਨਾਲ ਲੈਸ ਕੀਤੇ ਜਾਣਗੇ। ਇਨ੍ਹਾਂ ਸਟੇਸ਼ਨਾਂ ਵਿੱਚ ਨਵੇਂ ਡਿਜ਼ਾਈਨ ਦੀਆਂ ਇਮਾਰਤਾਂ ਅਤੇ ਅਤਿ ਆਧੁਨਿਕ ਸਹੂਲਤਾਂ ਸਮੇਤ ਪਾਰਕਿੰਗ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੌਰਾਨ ਗ੍ਰੈਫਿਟੀ ਰਾਹੀਂ ਸਥਾਨਕ ਕਲਾ ਤੇ ਸੱਭਿਆਚਾਰ ਦਾ ਵੀ ਧਿਆਨ ਰੱਖਿਆ ਜਾਵੇਗਾ। ਇਸ ਤੋਂ ਬਿਨਾਂ 12 ਮੀਟਰ ਛੱਤ ਵਾਲੇ ਪਲਾਜ਼ਾ, ਵੱਡੇ ਵੇਟਿੰਗ ਹਾਲ, ਕਾਰਜਕਾਰੀ ਲੌਂਜ ਤੇ ਕਾਰੋਬਾਰੀ ਮੀਟਿੰਗਾਂ ਲਈ ਹਾਲ ਆਦਿ ਵੀ ਇਸ ਵਿੱਚ ਸ਼ਾਮਲ ਕੀਤੇ ਜਾਣਗੇ।
ਯਮੁਨਾਨਗਰ (ਦੇਵਿੰਦਰ ਸਿੰਘ): ਆਜ਼ਾਦੀ ਦੇ ਅੰਮ੍ਰਿਤ ਮਹਾਤਸਵ ਜਸ਼ਨਾਂ ਦੀ ਲੜੀ ਤਹਿਤ ਭਾਰਤੀ ਰੇਲਵੇ ਵੱਲੋਂ ਅੱਜ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨ ਯੋਜਨਾ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਤਹਿਤ ਹਰਿਆਣਾ ਦੇ ਸਕੂਲ ਸਿੱਖਿਆ ਮੰਤਰੀ ਕੰਵਰਪਾਲ ਨੇ ਅੱਜ ਇਥੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਯਮੁਨਾਨਗਰ-ਜਗਾਧਰੀ ਰੇਲਵੇ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਯਮੁਨਾਨਗਰ-ਜਗਾਧਰੀ ਰੇਲਵੇ ਸਟੇਸ਼ਨ ਦੇ ਆਧੁਨਿਕੀਕਰਨ ਲਈ 22 ਕਰੋੜ ਰੁਪਏ ਦੀ ਲਾਗਤ ਦਾ ਅਨੁਮਾਨ ਲਗਾਇਆ ਗਿਆ ਹੈ। ਸਟੇਸ਼ਨ ਦੇ ਨਿਰਮਾਣ ਕਾਰਜ ਨੂੰ ਅਪ੍ਰੈਲ-2024 ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਸਕੂਲ ਸਿੱਖਿਆ ਮੰਤਰੀ ਕੰਵਰਪਾਲ ਨੇ ਦੱਸਿਆ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਯਮੁਨਾਨਗਰ-ਜਗਾਧਰੀ ਸਟੇਸ਼ਨ ਤੋਂ ਵੀਡੀਓ ਕਾਨਫਰੰਸ ਰਾਹੀਂ ਰੱਖਿਆ।

Advertisement

ਯਾਤਰੀਆਂ ਨੂੰ ਦੇਸ਼ਾਂ ਵਾਲੀਆਂ ਸਹੂਲਤਾਂ ਮਿਲਣਗੀਆਂ: ਗੁੱਜਰ

Advertisement

ਫਰੀਦਾਬਾਦ: ਪ੍ਰਧਾਨ ਮੰਤਰੀ ਵੱਲੋਂ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਣ ਦੇ ਸਮਾਗਮ ਬਾਰੇ ਗੱਲ ਕਰਦਿਆਂ ਕੇਂਦਰੀ ਰਾਜ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਵਾਸੀਆਂ ਨੂੰ ਇਨ੍ਹਾਂ ਰੇਲਵੇ ਸਟੇਸ਼ਨਾਂ ’ਤੇ ਵਿਦੇਸ਼ਾਂ ਵਾਲੀਆਂ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਫਰੀਦਾਬਾਦ ਲੋਕ ਸਭਾ ਹਲਕੇ ਵਿੱਚ ਹੁਣ ਤੱਕ ਛੇ ਰੇਲਵੇ ਓਵਰਬ੍ਰਿੱਜ ਬਣਾਏ ਗਏ ਹਨ। ਇਸ ਦੇ ਨਾਲ ਹੀ ਫਰੀਦਾਬਾਦ ਪਲਵਲ ਤੇ ਹੋਡਲ ਰੇਲਵੇ ਸਟੇਸ਼ਨਾਂ ’ਤੇ ਐੱਮਪੀ ਲੋਕਲ ਏਰੀਆ ਡਿਵੈਲਪਮੈਂਟ ਸਕੀਮ ਤਹਿਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਬਿਨਾਂ ਇਸ ਸਾਲ ਦੇ ਰੇਲਵੇ ਬਜਟ ਵਿੱਚ ਕੇਂਦਰ ਸਰਕਾਰ ਵੱਲੋਂ ਫਰੀਦਾਬਾਦ, ਬੱਲਭਗੜ੍ਹ ਅਤੇ ਐਨਆਈਟੀ ਦੇ ਰੇਲਵੇ ਸਟੇਸ਼ਨਾਂ ਦੇ ਸੁੰਦਰੀਕਰਨ ਲਈ 15-15 ਕਰੋੜ ਰੁਪਏ ਦੀ ਵਾਧੂ ਰਾਸ਼ੀ ਵੀ ਅਲਾਟ ਕੀਤੀ ਗਈ ਹੈ।

Advertisement
Author Image

sukhwinder singh

View all posts

Advertisement