ਦਿੱਲੀ ਕਮੇਟੀ ਦੇ ਆਗੂਆਂ ਦੀ ਆਲੋਚਨਾ
04:37 AM May 14, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਸੋਨੂੰ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਸਰਕਾਰੀ ਸ਼ਹਿ ਨਾਲ ਕਾਬਜ਼ ਹੋਏ ਮੌਜੂਦਾ ਪ੍ਰਬੰਧਕ ਹਰਮੀਤ ਸਿੰਘ ਕਾਲਕਾ , ਜਗਦੀਪ ਸਿੰਘ ਕਾਹਲੋਂ ਅਤੇ ਮਨਜਿੰਦਰ ਸਿੰਘ ਸਿਰਸਾ ਜੋ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਘਰਾਂ ਤੇ ਸੰਸਥਾ ਨੂੰ ਲੁੱਟਣ ਮਗਰੋਂ ਹੁਣ ਸਿੰਘ ਸਭਾ ਦੇ ਗੁਰੂ ਘਰਾਂ ’ਤੇ ਕਬਜ਼ੇ ਕਰਨ ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇਤਾ ਜੀ ਨਗਰ (ਸਰੋਜੀ ਨਗਰ) ਹੈ ਜਿੱਥੇ ਇਨ੍ਹਾਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਪਰ ਸਾਡੇ ਮੈਂਬਰ ਸਤਨਾਮ ਸਿੰਘ ਖੀਵਾ ਦੇ ਯਤਨਾਂ ਨਾਲ ਸਦਕਾ ਇਹ ਅਸਫ਼ਲ ਹੋ ਗਏ। ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਕਾਰਨ ਅਦਾਲਤਾਂ ਵਿੱਚ ਕੇਸ ਚੱਲ ਰਹੇ ਹਨ।
Advertisement
Advertisement