ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਕਮੇਟੀ ਵੱਲੋਂ ਗੁਰਦੁਆਰਿਆਂ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਐਲਾਨ

04:47 AM May 18, 2025 IST
featuredImage featuredImage

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਡੀਆ ਸੈਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਬੱਬਰ ਨੇ ਦੱਸਿਆ ਕਿ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਫੈਸਲਾ ਕੀਤਾ ਹੈ ਕਿ ਪਾਕਿਸਤਾਨ ਦੇ ਹਮਲੇ ਵਿਚ ਜੰਮੂ ਦੇ ਪੁਣਛ ਵਿਚ ਸ਼ਹੀਦ ਹੋਏ ਚਾਰ ਸਿੱਖਾਂ ਦੇ ਪਰਿਵਾਰਾਂ ਅਤੇ ਗੁਰਦੁਆਰੇ ਦੀ ਮੁਰੰਮਤ ਵਾਸਤੇ 10 ਲੱਖ ਰੁਪਏ ਜਾਰੀ ਕੀਤੇ ਜਾਣਗੇ ਜਿਸ ਵਿਚ ਹਰ ਪਰਿਵਾਰ ਨੂੰ ਦੋ ਦੋ ਲੱਖ ਅਤੇ ਦੋ ਲੱਖ ਹੀ ਗੁਰਦੁਆਰੇ ਦੀ ਮੁਰੰਮਤ ਵਾਸਤੇ ਦਿੱਤੇ ਜਾਣਗੇ।
ਚੇਅਰਮੈਨ ਨੇ ਦੱਸਿਆ ਕਿ ਇਹ ਰਾਹਤ ਤੁਰੰਤ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਮੌਕੇ ’ਤੇ ਜਾ ਕੇ ਜਾਇਜ਼ਾ ਲੈਣ ਵਾਸਤੇ ਕਮੇਟੀ ਮੈਂਬਰ ਭੁਪਿੰਦਰ ਸਿੰਘ ਗਿੰਨੀ ਦੀ ਡਿਊਟੀ ਲਗਾਈ ਗਈ ਸੀ ਜਿਨ੍ਹਾਂ ਨੇ ਇਲਾਕੇ ਵਿਚ ਕ੍ਰਿਸ਼ਨਾ ਘਾਟੀ, ਮਨਕੋਟ ਤੇ ਪੁਣਛ ਸ਼ਹਿਰ ਵਿਚ ਜਾ ਕੇ ਪੀੜਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਸ਼ੈਲਿੰਗ ਦੌਰਾਨ ਜਿਹੜੇ ਗੁਰੂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਦਾ ਵੀ ਜਾਇਜ਼ਾ ਲਿਆ। ਜਲਦੀ ਹੀ ਕਮੇਟੀ ਦੇ ਮੈਂਬਰ ਪੁਣਛ ਪਹੁੰਚ ਕੇ ਮੁਆਵਜ਼ੇ ਦੇ ਚੈਕ ਪ੍ਰਭਾਵਤ ਪਰਿਵਾਰਾਂ ਨੂੰ ਸੌਂਪਣਗੇ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਫੌਜ ਵੱਲੋਂ ਸੱਤ ਮਈ ਨੂੰ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਪਿੰਡਾਂ ’ਤੇ ਤੋਪਾਂ ਦੇ ਭਾਰੀ ਗੋਲੇ ਅਤੇ ਮੋਰਟਾਰ ਦਾਗੇ ਜਾਣ ਕਾਰਨ ਚਾਰ ਬੱਚਿਆਂ ਸਮੇਤ ਘੱਟੋ-ਘੱਟ 12 ਲੋਕ ਮਾਰੇ ਗਏ ਅਤੇ 57 ਹੋਰ ਜ਼ਖਮੀ ਹੋ ਗਏ ਸਨ।

Advertisement

Advertisement