ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ’ਚ ਆਮ ਆਦਮੀ ਪਾਰਟੀ ਦੇ ਪੰਜ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋਏ

09:07 AM Aug 26, 2024 IST
ਨਵੀਂ ਦਿੱਲੀ ਵਿੱਚ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ‘ਆਪ’ ਕੌਂਸਲਰਾਂ ਦਾ ਸਵਾਗਤ ਕਰਦੇ ਹੋਏ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਸਣੇ ਹੋਰ ਆਗੂ। -ਫੋਟੋ: ਮਾਨਸ ਰੰਜਨ ਭੂਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 25 ਅਗਸਤ
ਦਿੱਲੀ ਵਿੱਚ ਕੁਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਵੀ ਇੱਥੇ ਵੱਡੀ ਸਿਆਸੀ ਉਥਲ-ਪੁਥਲ ਦੇਖਣ ਨੂੰ ਮਿਲ ਚੁੱਕੀ ਹੈ। ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਪੰਜ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਅਤੇ ਯੋਗਿੰਦਰ ਚੰਦੋਲੀਆ, ਦਿੱਲੀ ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਅਰਵਿੰਦਰ ਸਿੰਘ ਲਵਲੀ ਵੀ ਮੌਜੂਦ ਸਨ।
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ‘ਆਪ’ ਦੇ ਸਾਰੇ ਕੌਂਸਲਰਾਂ ਨੂੰ ਭਗਵਾ ਪਰਨੇ ਪਾ ਕੇ ਪਾਰਟੀ ’ਚ ਸ਼ਾਮਲ ਕਰਵਾਇਆ। ਅੱਜ ਦਿੱਲੀ ਭਾਜਪਾ ਦਫ਼ਤਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਵਾਰਡ 28 ਦੇ ਕੌਂਸਲਰ ਰਾਮਚੰਦਰ, ਵਾਰਡ-30 ਦੇ ਕੌਂਸਲਰ ਪਵਨ ਸਹਿਰਾਵਤ, ਵਾਰਡ 177 ਦੀ ਕੌਂਸਲਰ ਮਮਤਾ ਪਵਨ, ਵਾਰਡ-178 ਦੀ ਕੌਂਸਲਰ ਸੁਗੰਧਾ ਬਿਧੂੜੀ ਅਤੇ ਵਾਰਡ-180 ਦੀ ਕੌਂਸਲਰ ਮੰਜੂ ਨਿਰਮਲ ਤੋਂ ਇਲਾਵਾ ‘ਆਪ’ ਦੇ ਤਿੰਨ ਸਰਗਰਮ ਨੇਤਾਵਾਂ ਸਚਿਨ ਬਿਧੂੜੀ, ਰਾਜੂ ਨਿਰਮਲ ਅਤੇ ਪਵਨ ਕੁਮਾਰ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲਈ। ਇਸ ਦੌਰਾਨ ਸਚਦੇਵਾ ਨੇ ਕਿਹਾ, ‘‘ਅੱਜ ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਪਾਰਟੀ ਨੂੰ ਮਜ਼ਬੂਤ ਕੀਤਾ ਹੈ ਅਤੇ ਅਸੀਂ ਮਿਲ ਕੇ ਦਿੱਲੀ ਵਿੱਚ ਵਿਕਾਸ ਨੂੰ ਹੋਰ ਤੇਜ਼ ਕਰਾਂਗੇ।’’ ਉਨ੍ਹਾਂ ਕਿਹਾ ਕਿ ਇਨ੍ਹਾਂ ਕੌਂਸਲਰਾਂ ਦੀ ਸ਼ਮੂਲੀਅਤ ਨਾਲ ਦੋ ਜ਼ੋਨਾਂ ਵਿੱਚ ਭਾਜਪਾ ਦੀ ਜਿੱਤ ਹੋਵੇਗੀ।
ਅੱਜ ਦੇ 5 ਕੌਂਸਲਰਾਂ ਦੇ ਸ਼ਾਮਲ ਹੋਣ ਤੋਂ ਬਾਅਦ-ਭਾਜਪਾ ਹੁਣ ਦਿੱਲੀ ਨਗਰ ਨਿਗਮ ਦੇ 7 ਵਾਰਡਾਂ ਵਿੱਚ ਬਹੁਮਤ ਵਿੱਚ ਹੈ। ਜੇ ਆਮ ਆਦਮੀ ਪਾਰਟੀ ਚੋਣਾਂ ਕਰਵਾਉਣ ਦੀ ਇਜਾਜ਼ਤ ਦਿੰਦੀ ਹੈ ਤਾਂ ਭਾਜਪਾ ਹੁਣ ਸਥਾਈ ਕਮੇਟੀ ਚੋਣਾਂ ਵਿੱਚ ਬਹੁਮਤ ਹਾਸਲ ਕਰ ਲਵੇਗੀ। ਭਾਜਪਾ ਵਿੱਚ ਸ਼ਾਮਲ ਹੋਏ ਪੰਜ ਕੌਂਸਲਰਾਂ ਨੇ ਕਿਹਾ ਕਿ ‘ਆਪ’ ਦੀ ਸਿਖਰਲੀ ਲੀਡਰਸ਼ਿਪ ਦੇ ਭ੍ਰਿਸ਼ਟਾਚਾਰ ਅਤੇ ਨਿਸ਼ਕਿਰਿਆ ਤੋਂ ਤੰਗ ਆ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ, ਜੋ ਪਿਛਲੇ ਦੋ ਸਾਲਾਂ ਵਿੱਚ ਸਾਹਮਣੇ ਆਇਆ ਹੈ। ਸ੍ਰੀ ਸਚਦੇਵਾ ਨੇ ਸਾਰੇ ਕੌਂਸਲਰਾਂ ਅਤੇ ਆਮ ਆਦਮੀ ਪਾਰਟੀ ਦੇ ਹੋਰ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਜੇ ਅੱਜ ਕੋਈ ਵੀ ਵਿਰੋਧੀ ਧਿਰ ਦਾ ਮੈਂਬਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਦਾ ਇੱਕ ਕਾਰਨ ਪ੍ਰਧਾਨ ਮੰਤਰੀ ਮੋਦੀ ਦੀ ਕਾਰਜ ਕੁਸ਼ਲਤਾ ਅਤੇ ਉਨ੍ਹਾਂ ਦੀ ਭਲਾਈ ਸਕੀਮ ਹੈ ਦੇਸ਼ ਵਾਸੀਆਂ ਨੂੰ ਨਵੀਂ ਉਮੀਦ ਦਿੱਤੀ। ਪਿਛਲੇ 10 ਸਾਲਾਂ ਤੋਂ ਲਗਾਤਾਰ ਦੇਖ ਰਹੇ ਹਾਂ ਕਿ ਕਿਸ ਤਰ੍ਹਾਂ ਭ੍ਰਿਸ਼ਟਾਚਾਰ ਵਿੱਚ ਘਿਰੀ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਵਿੱਚ ਵਿਕਾਸ ਕਾਰਜਾਂ ਨੂੰ ਰੋਕਣ ਲਈ ਕੰਮ ਕਰ ਰਹੀ ਹੈ। ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਨੇ ਸਮੂਹ ਕੌਂਸਲਰਾਂ ਅਤੇ ਆਗੂਆਂ ਦਾ ਭਾਜਪਾ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਸਾਰਿਆਂ ਨੂੰ ਉਸਾਰੂ ਕੰਮ ਕਰਨ ਦਾ ਮੌਕਾ ਦਿੰਦੀ ਹੈ। ਸਾਰੇ ਕੌਂਸਲਰ ਪਾਰਟੀ ਅਨੁਸ਼ਾਸਨ ਦੀ ਪਾਲਣਾ ਕਰਦੇ ਹੋਏ ਆਪਣੇ ਵਾਰਡਾਂ ਵਿੱਚ ਵਿਕਾਸ ਕਾਰਜ ਕਰਨ।

Advertisement

Advertisement
Advertisement