ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਦੇ ਧਾੜਵੀਆਂ ਨੂੰ ਪੰਜਾਬ ਲੁੱਟਣ ਨਹੀਂ ਦੇਵਾਂਗੇ: ਸੁਖਬੀਰ

05:45 AM May 21, 2025 IST
featuredImage featuredImage
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 20 ਮਈ
ਅੱਜ ਇੱਥੇ ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸ਼੍ੋਮਣੀ ਅਕਾਲੀ ਦਲ ਦਿੱਲੀ ਤੋਂ ਆਏ ਆਮ ਆਦਮੀ ਪਾਰਟੀ ਦੇ ਧਾੜਵੀਆਂ ਨੂੰ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਲੁੱਟ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ ਅਤੇ ਜ਼ੋਰਦਾਰ ਸੰਘਰਸ਼ ਕਰਕੇ ਇਨ੍ਹਾਂ ਨੂੰ ਵਾਪਸ ਭੇਜੇਗਾ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਦਿੱਲੀ ਦੀ ਜਨਤਾ ਹੱਥੋਂ ਕਰਾਰੀ ਹਾਰ ਖਾਣ ਮਗਰੋਂ ਕੇਜਰੀਵਾਲ ਅਤੇ ਉਸ ਦੇ ਸਾਥੀਆਂ ਨੇ ਪੰਜਾਬ ਵਿੱਚ ਆ ਕੇ ਡੇਰੇ ਲਗਾ ਲਏ ਹਨ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਉਨ੍ਹਾਂ ਨੂੰ ਸਰਕਾਰੀ ਕੋਠੀਆਂ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਸਰਕਾਰ ਸਿਰਫ਼ ਕਾਗ਼ਜ਼ੀ ਸਰਕਾਰ ਬਣ ਕੇ ਰਹਿ ਗਈ ਹੈ ਜਦਕਿ ਇਸ ਦੀ ਵਾਗਡੋਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਹੱਥ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਤੋਂ ਬਿਨਾਂ ਹੀ ਇਨ੍ਹਾਂ ਵੱਲੋਂ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ, ਮੰਤਰੀਆਂ ਅਤੇ ਹੋਰ ਅਧਿਕਾਰੀਆਂ ਦੀਆਂ ਮੀਟਿੰਗਾਂ ਬੁਲਾਈਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀਆਂ ਹਦਾਇਤਾਂ ’ਤੇ ਸਿਰਫ਼ ਲੁੱਟਬਾਜ਼ੀ ਕਰਨ ਲਈ ਪੰਜਾਬ ਵਿੱਚ ਹਾਊਸਿੰਗ ਕੰਪਲੈਕਸ ਬਣਾਉਣ ਦੇ ਨਾਂ ’ਤੇ ਕਿਸਾਨਾਂ ਦੀ ਹਜ਼ਾਰਾਂ ਏਕੜ ਜ਼ਮੀਨ ਜਬਰੀ ਐਕੁਆਇਰ ਕਰਨ ਦਾ ਫ਼ੈਸਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਲੁਧਿਆਣਾ ਵਿੱਚ 24311 ਏਕੜ ਜ਼ਮੀਨ ਐਕੁਆਇਰ ਕਰਨ ਦੀ ਪਛਾਣ ਵੀ ਕਰ ਲਈ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਜਰੀਵਾਲ ਦੇ ਇਸ਼ਾਰੇ ’ਤੇ ਦਿੱਲੀ ਤੋਂ ਆਏ ਉਸ ਦੇ ਸਾਥੀ ਐਕੁਆਇਰ ਕਰਨ ਵਾਲੀ ਜ਼ਮੀਨ ਦੇ ਮਾਲਕਾਂ ਨਾਲ ਸੰਪਰਕ ਕਰਕੇ ਕਰੋੜਾਂ ਰੁਪਏ ਦੀ ਰਿਸ਼ਵਤ ਮੰਗ ਰਹੇ ਹਨ। ਇਸ ਮੌਕੇ ਹਲਕਾ ਪੱਛਮੀ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਕਮਲ ਚੇਤਲੀ ਹਾਜ਼ਰ ਸਨ।

Advertisement

Advertisement