ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਦੇ ਲੋਕਾਂ ਨੇ ਪੰਜਾਬ ਸਰਕਾਰ ਨੂੰ ਹਾਈਜੈਕ ਕੀਤਾ: ਜਾਖੜ

03:13 AM Jun 03, 2025 IST
featuredImage featuredImage
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਇਕੱਠ ਦੌਰਾਨ ਸੁਨੀਲ ਜਾਖੜ ਭਾਜਪਾ ਉਮੀਦਵਾਰ ਜੀਵਨ ਗੁਪਤਾ ਦਾ ਹੱਥ ਫੜ ਕੇ ਜਿਤਾਉਣ ਦੀ ਅਪੀਲ ਕਰਦੇ ਹੋਏ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 2 ਜੂਨ
ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਅੱਜ ਨਾਮਜ਼ਦਗੀਆਂ ਭਰਨ ਦੇ ਅੰਤਿਮ ਦਿਨ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੇ ਸ਼ਕਤੀ ਪ੍ਰਦਰਸ਼ਨ ਰਾਹੀਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਪੰਜਾਬ ਇੰਚਾਰਜ ਵਿਜੈ ਰੁਪਾਨੀ, ਸਾਬਕਾ ਪ੍ਰਧਾਨ ਸ਼ਵੇਤ ਮਲਿਕ ਹਾਜ਼ਰ ਸਨ। ਇਸ ਦੌਰਾਨ ਸਾਰੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਣ ਦੇ ਨਾਲ-ਨਾਲ ਦਾਅਵਾ ਕੀਤਾ ਕਿ 2027 ਦੀ ਸੂਬੇ ਵਿੱਚ ਜਿੱਤ ਲਈ ਇਹ ਜ਼ਿਮਨੀ ਚੋਣ ਨੀਂਹ ਪੱਥਰ ਸਾਬਤ ਹੋਵੇਗੀ।
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਭਾਜਪਾ ਵੱਲੋਂ ਇੱਥੇ ਇਕੱਠ ਕੀਤਾ ਗਿਆ। ਭਾਰਤ ਨਗਰ ਚੌਕ ਤੋਂ ਪੈਦਲ ਮਾਰਚ ਕੱਢਦੇ ਹੋਏ ਭਾਜਪਾ ਆਗੂ ਡੀਸੀ ਦਫ਼ਤਰ ਪੁੱਜੇ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਨੀਲ ਜਾਖੜ ਨੇ ਪੰਜਾਬ ਦੀ ਮਾਨ ਸਰਕਾਰ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਹੁਣ ਸੂਬੇ ਦੀ ਸਰਕਾਰ ਦਿੱਲੀ ਦੇ ਲੋਕਾਂ ਨੇ ਹਾਈਜੈਕ ਕਰ ਲਈ ਹੈ। ਹੁਣ ਪੰਜਾਬ ਵਿੱਚ ਸਾਰਾ ਕੰਮ ਦਿੱਲੀ ਵਾਲਿਆਂ ਦੇ ਹੁਕਮਾਂ ’ਤੇ ਹੋ ਰਿਹਾ ਹੈ। ਦਿੱਲੀ ਦੇ ਆਗੂ ਹਰ ਫੈਸਲੇ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਹਿਲਾਂ ਬਦਲਾਅ ਲਿਆਂਦਾ ਅਤੇ ਹੁਣ ਉਨ੍ਹਾਂ ਨੂੰ ਭਾਜਪਾ ਉਮੀਦਵਾਰ ਨੂੰ ਚੁਣ ਕੇ ਅਸਲ ਬਦਲਾਅ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੱਛਮੀ ਹਲਕੇ ਦੇ ਲੋਕਾਂ ਕੋਲ ਹੁਣ ਸੁਨਹਿਰੀ ਮੌਕਾ ਹੈ ਅਤੇ ਉਹ ਸਰਕਾਰ ਨੂੰ ਢੁੱਕਵਾਂ ਜਵਾਬ ਦੇ ਸਕਦੇ ਹਨ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਹਾਈਕਮਾਨ ਨੇ 35 ਸਾਲ ਪੁਰਾਣੇ ਵਰਕਰ ਨੂੰ ਟਿਕਟ ਦਿੱਤੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੀ ਪੱਛਮੀ ਹਲਕੇ ਤੋਂ 15 ਹਜ਼ਾਰ ਤੋਂ ਵੱਧ ਦੀ ਲੀਡ ਸੀ, ਜਿਸ ਨੂੰ ਬਰਕਰਾਰ ਰੱਖਿਆ ਜਾਵੇਗਾ। ਭਾਜਪਾ ਲੋਕ ਸਭਾ ਚੋਣਾਂ ਨਾਲੋਂ ਵਿਧਾਨ ਸਭਾ ਜ਼ਿਮਨੀ ਚੋਣ ਵਧੀਆ ਢੰਗ ਨਾਲ ਲੜੇਗੀ ਅਤੇ ਜਿੱਤੇਗੀ।
ਇਸ ਦੌਰਾਨ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਇਹ ਚੋਣ ਵੱਡੇ ਫਰਕ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਜਨਤਾ ਨੇ ਇਸ ਸਰਕਾਰ ਨੂੰ ਸਾਢੇ ਤਿੰਨ ਸਾਲ ਦੇਖ ਲਿਆ ਹੈ, ਸਾਢੇ ਤਿੰਨ ਸਾਲਾਂ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ੇ ਦੀ ਲਤ ਵਧੀ ਹੈ। ਸਰਕਾਰ ਮਾਈਨਿੰਗ ਕਰਵਾ ਰਹੀ ਹੈ।

Advertisement

 

ਆਖ਼ਰੀ ਦਿਨ ਅੱਠ ਨਾਮਜ਼ਦਗੀ ਪੱਤਰ ਦਾਖ਼ਲ

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ ਹੋਏ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਣੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉੱਥੇ ਹੀ ਪੰਜ ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ।

Advertisement

Advertisement