ਦਿੱਲੀ ਪੁਲੀਸ ਨੇ 121 ਬੰਗਲਾਦੇਸ਼ੀ ਨਾਗਰਿਕ ਹਿਰਾਸਤ ’ਚ ਲਏ
04:09 AM May 24, 2025 IST
ਨਵੀਂ ਦਿੱਲੀ(ਪੱਤਰ ਪ੍ਰੇਰਕ): ਦਿੱਲੀ ਪੁਲੀਸ ਨੇ ਗੈਰ-ਕਾਨੂੰਨੀ 121 ਬੰਗਲਾਦੇਸ਼ੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਨੂੰ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ ਰਾਹੀਂ ਦੇਸ਼ ਨਿਕਾਲਾ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਡੀਸੀਪੀ ਆਊਟਰ ਉੱਤਰੀ ਨਿਧਿਨ ਵਾਲਸਨ ਨੇ ਕਿਹਾ ਕਿ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਨਾਗਰਿਕਾਂ ਖ਼ਿਲਾਫ਼ ਦਿੱਲੀ ਵਿੱਚ ਵੱਡੀ ਮੁਹਿੰਮ ਚੱਲ ਰਹੀ ਹੈ, ਜਿਸ ਤਹਿਤ 831 ਸ਼ੱਕੀ ਬੰਗਲਾਦੇਸ਼ੀ ਨਾਗਰਿਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
Advertisement
Advertisement