ਦਿੱਲੀ ਵਿੱਚ ਜਿੱਤ ਦਾ ਪਰਚਮ ਲਹਿਰਾਏਗੀ ਭਾਜਪਾ: ਧੀਮਾਨ
05:20 AM Feb 04, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਫਰਵਰੀ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਹੈ ਕਿ ਇਸ ਵਾਰ ਭਾਜਪਾ ਦਿੱਲੀ ਵਿੱਚ ਬਹੁਮਤ ਹਾਸਲ ਕਰ ਕੇ ਜਿੱਤ ਦਾ ਪਰਚਮ ਲਹਿਰਾਏਗੀ ਕਿਉਂਕਿ ਦਿੱਲੀ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਲਈ ਉਤਾਵਲੇ ਹਨ। ਦੁੱਗਰੀ ਸਥਿਤ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਪਰ ‘ਆਪ’ ਸਰਕਾਰ ਕਾਰਨ ਦਿੱਲੀ ਦਾ ਉਸ ਰਫ਼ਤਾਰ ਨਾਲ ਵਿਕਾਸ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਅੱਜ ਦਿੱਲੀ ਪਛੜ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦਿੱਲੀ ਦੇ ਲੋਕਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਜੇਕਰ ਦਿੱਲੀ ਦਾ ਵਿਕਾਸ ਕਰਨਾ ਹੈ ਤਾਂ ਭਾਜਪਾ ਨੂੰ ਲਿਆਉਣਾ ਪਵੇਗਾ।
Advertisement
Advertisement