ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਵਿੱਚ ਭੀੜ ਵੱਲੋਂ ਦੁਕਾਨਦਾਰ ’ਤੇ ਹਮਲਾ

04:29 AM May 30, 2025 IST
featuredImage featuredImage

ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਮਈ
ਵਿਜੈ ਨਗਰ ਵਿੱਚ ਦਿੱਲੀ ਯੂਨੀਵਰਸਿਟੀ ਦੇ ਉੱਤਰੀ ਕੈਂਪਸ ਨੇੜੇ ਭੀੜ ਨੇ 44 ਸਾਲਾ ਦੁਕਾਨਦਾਰ ’ਤੇ ਹਮਲਾ ਕਰ ਦਿੱਤਾ ਅਤੇ ਦਾਅਵਾ ਕੀਤਾ ਕਿ ਕਿ ਉਹ ਗਾਂ ਦਾ ਮਾਸ ਵੇਚ ਰਿਹਾ ਸੀ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ 15 ਸਾਲਾ ਲੜਕੇ ਤੋਂ ਸ਼ਿਕਾਇਤ ਮਿਲੀ ਸੀ ਕਿ ਮਾਡਲ ਟਾਊਨ ਖੇਤਰ ਦੇ ਵਿਜੈ ਨਗਰ ਸਥਿਤ ਇੱਕ ਦੁਕਾਨ ’ਤੇ ਕਥਿਤ ਗਾਂ ਦਾ ਮਾਸ ਵੇਚਿਆ ਜਾ ਰਿਹਾ ਹੈ।
ਲੜਕੇ ਨੇ ਸ਼ਿਕਾਇਤ ਵਿੱਚ ਕਿਹਾ ਕਿ ਉਸਨੇ ‘ਨੌਰਥ ਈਸਟ ਸਟੋਰ’ ਨਾਂ ਦੀ ਦੁਕਾਨ ਤੋਂ ਮੀਟ ਖ਼ਰੀਦਿਆ ਸੀ ਅਤੇ ਇਹ ਦੁਕਾਨ 44 ਸਾਲਾ ਚਮਨ ਕੁਮਾਰ ਦੀ ਹੈ। ਉਹ ਉੱਤਰੀ ਦਿੱਲੀ ਦੇ ਬੁਰਾੜੀ ਵਿੱਚ ਰਹਿੰਦਾ ਹੈ।
ਦਿੱਲੀ ਪੁਲੀਸ ਨੇ ਦੱਸਿਆ ਕਿ ਭੀੜ ਨੇ ਗਾਂ ਦਾ ਮਾਸ ਵੇਚਣ ਦੇ ਸ਼ੱਕ ਵਿੱਚ ਦੁਕਾਨਦਾਰ ਨਾਲ ਕੁੱਟਮਾਰ ਕੀਤੀ। ਉਸਨੂੰ ਡਾਕਟਰੀ ਸਹਾਇਤਾ ਦਿੱਤੀ ਗਈ ਹੈ ਅਤੇ ਉਸਦੀ ਡਾਕਟਰੀ ਜਾਂਚ ਕਰਵਾਈ ਗਈ ਹੈ। ਪੁਲੀਸ ਨੇ ਕਿਹਾ ਕਿ ਮਾਸ ਦੇ ਨਮੂਨੇ ਜ਼ਬਤ ਕੀਤੇ ਗਏ ਹਨ ਅਤੇ ਇਹ ਪਤਾ ਲਾਉਣ ਲਈ ਫੋਰੈਂਸਿਕ ਜਾਂਚ ਲਈ ਭੇਜੇ ਗਏ ਹਨ ਕਿ ਇਹ ਗਾਂ ਦਾ ਮਾਸ ਹੈ ਜਾਂ ਨਹੀਂ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਕਥਿਤ ਘਟਨਾ ਦੀ ਵੀਡੀਓ ਵਿੱਚ ਭੀੜ ਨੂੰ ਇਹ ਕਹਿੰਦਿਆਂ ਸੁਣਿਆ ਜਾ ਸਕਦਾ ਹੈ ਜੋ ਗਊਆਂ ਦੀ ਹੱਤਿਆ ਕਰਨ ਵਾਲਿਆਂ ਨੂੰ ਗੋਲੀ ਮਾਰ ਦੇਣੀ ਚਾਹੀਦੀ ਹੈ।

Advertisement

ਵਿਦਿਆਰਥੀਆਂ ਵੱਲੋਂ ਸੱਤਾਧਾਰੀ ਧਿਰ ’ਤੇ ਨਫ਼ਰਤ ਫੈਲਾਉਣ ਦਾ ਦੋਸ਼

ਭੀੜ ਵੱਲੋਂ ਦੁਕਾਨਦਾਰ ’ਤੇ ਹਮਲੇ ਦੀ ਘਟਨਾ ਮਗਰੋਂ ਵਿਦਿਆਰਥੀਆਂ ਵਿੱਚ ਰੋਸ ਫੈਲ ਗਿਆ। ਉਨ੍ਹਾਂ ਨੇ ਸ਼ਾਮ ਨੂੰ ਰੋਸ ਮਾਰਚ ਵੀ ਕੱਢਿਆ। ਉਨ੍ਹਾਂ ਨੇ ਇਸ ਘਟਨਾ ਲਈ ਸੱਤਾਧਾਰੀ ਪਾਰਟੀ ਦੀ ਨਫ਼ਰਤ ਫੈਲਾਉਣ ਵਾਲੀ ਨੀਤੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਵਿਦਿਆਰਥੀ ਵਿੰਗ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (ਐੱਸਐੱਫਆਈ) ਨੇ ਇੱਕ ਵੀਡੀਓ ਵਿੱਚ ਦਾਅਵਾ ਕੀਤਾ ਕਿ ਦੁਕਾਨਦਾਰ ’ਤੇ ਹਮਲਾ ਕਰਨ ਵਾਲੀ ਭੀੜ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਆਰਥੀਆਂ ਦੇ ਘਰਾਂ ’ਤੇ ਹਮਲੇ ਦੀ ਧਮਕੀ ਵੀ ਦੇ ਰਹੀ ਸੀ। ਉੱਤਰ-ਪੱਛਮ ਦੇ ਡਿਪਟੀ ਕਮਿਸ਼ਨਰ ਭੀਸ਼ਮ ਸਿੰਘ ਨੇ ਬਾਅਦ ਵਿੱਚ ਕਿਹਾ ਕਿ ਸਥਿਤੀ ਕਾਬੂ ਵਿੱਚ ਹੈ। ਫੋਰੈਂਸਿਕ ਰਿਪੋਰਟ ਅਤੇ ਪੂਰੀ ਜਾਂਚ ਪੂਰੀ ਹੋਣ ਤੋਂ ਬਾਅਦ ਕਾਨੂੰਨ ਮੁਤਾਬਕ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਨੇ ਗੁਰੂ ਤੇਗ਼ ਬਹਾਦਰ ਨਗਰ ਦੇ ਮੈਟਰੋ ਸਟੇਸ਼ਨ ਨੇੜੇ ਮਾਰਚ ਕੱਢਿਆ ਬੀਤੀ ਸ਼ਾਮ ਦੁਕਾਨਦਾਰ ’ਤੇ ਹੋਏ ਕਥਿਤ ਹਮਲੇ ਦੀ ਸਖਤ ਨਿੰਦਾ ਕੀਤੀ। ਵਿਦਿਆਰਥੀਆਂ ਨੇ ਨਫ਼ਰਤ ਦਾ ਮਾਹੌਲ ਪੈਦਾ ਕਰਨ ਲਈ ਸੱਤਾਧਾਰੀ ਧਿਰ ਦੀ ਨਫ਼ਰਤ ਦੀ ਨੀਤੀ ਨੂੰ ਜ਼ਿੰਮੇਵਾਰ ਠਹਿਰਾਇਆ। ਵਿਦਿਆਰਥੀ ਆਗੂ ਪਰਸਨਜੀਤ ਸਿੰਘ ਨੇ ਕਿਹਾ ਕਿ ਫਿਰਕਿਆਂ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਸਫਲ ਨਹੀਂ ਹੋਣ ਦਿੱਤੀਆਂ ਜਾਣਗੀਆਂ।

Advertisement
Advertisement