ਦਿੱਲੀ ਸਰਕਾਰ ਵੱਲੋਂ ਬਿੱਗ ਇੰਸਟੀਚਿਊਟ ਨਾਲ ਸਮਝੌਤਾ
04:21 AM Mar 28, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਮਾਰਚ
ਦਿੱਲੀ ਸਰਕਾਰ ਨੇ 12ਵੀਂ ਪਾਸ ਕਰਨ ਮਗਰੋਂ ਵਿਦਿਆਰਥੀਆਂ ਨੂੰ ਸੀਯੂਈਟੀ ਅਤੇ ਐੱਨਈਈਟੀ ਦੀ ਤਿਆਰੀ ਲਈ ਮੁਫ਼ਤ ਕ੍ਰੈਸ਼ ਕੋਰਸ ਮੁਹੱਈਆ ਕਰਵਾਉਣ ਲਈ ਬਿੱਗ ਇੰਸਟੀਚਿਊਟ ਦੇ ਨਾਲ ਇੱਕ ਸਮਝੌਤਾ ਪੱਤਰ ’ਤੇ ਦਸਤਖਤ ਕੀਤੇ। ਇਸ ਸਬੰਧੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਲ ’ਚ ਮਦਦ ਕਰਨ ਲਈ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਇੰਜਨੀਅਰਿੰਗ ਕਾਲਜਾਂ ਵਿੱਚ ਦਾਖ਼ਲਾ ਲੈਣ ਵਿੱਚ ਸਹਾਇਤਾ ਕਰਨਾ ਹੈ। ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਐਲਾਨ ਕੀਤਾ ਕਿ ਇਹ ਪ੍ਰੋਗਰਾਮ 1 ਅਪਰੈਲ ਨੂੰ ਸ਼ੁਰੂ ਹੋਵੇਗਾ ਜਿਸ ਵਿੱਚ 30 ਦਿਨਾਂ ਤੋਂ ਵੱਧ 180 ਘੰਟੇ ਦੀ ਕੋਚਿੰਗ ਦਿੱਤੀ ਜਾਵੇਗੀ, ਜਿਸ ਵਿੱਚ ਹਰ ਰੋਜ਼ ਛੇ ਘੰਟੇ ਦੀ ਕਲਾਸ ਹੋਵੇਗੀ।
Advertisement
Advertisement