ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਹਵਾਈ ਅੱਡੇ ’ਤੇ 140 ਉਡਾਣਾਂ ਪ੍ਰਭਾਵਿਤ

03:54 AM May 08, 2025 IST
featuredImage featuredImage

ਨਵੀਂ ਦਿੱਲੀ: ਭਾਰਤ ਵੱਲੋਂ ਅਤਿਵਾਦੀ ਕੈਂਪਾਂ ’ਤੇ ਕੀਤੇ ਗਏ ਮਿਜ਼ਾਈਲ ਹਮਲਿਆਂ ਤੋਂ ਬਾਅਦ ਵੱਖ-ਵੱਖ ਏਅਰਲਾਈਨਾਂ ਨੇ ਦਿੱਲੀ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਲਗਪਗ 140 ਉਡਾਣਾਂ ਰੱਦ ਕਰ ਦਿੱਤੀਆਂ ਹਨ। ਸੂਤਰ ਨੇ ਦੱਸਿਆ ਕਿ 65 ਆਉਣ ਵਾਲੀਆਂ ਅਤੇ 66 ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਦੋ ਆਉਣ ਵਾਲੀਆਂ ਅਤੇ ਦੋ ਜਾਣ ਵਾਲੀਆਂ ਕੌਮਾਂਤਰੀ ਉਡਾਣਾਂ ਵੀ ਰੱਦ ਕੀਤੀਆਂ ਗਈਆਂ। ਸੂਤਰ ਨੇ ਕਿਹਾ ਕਿ ਚਾਰ ਕੌਮਾਂਤਰੀ ਉਡਾਣਾਂ, ਜਿਨ੍ਹਾਂ ਵਿੱਚ ਇੱਕ ਅਮੈਰੀਕਨ ਏਅਰਲਾਈਨਜ਼ ਵੀ ਸ਼ਾਮਲ ਹੈ, ਨੂੰ ਰਾਤ 12 ਵਜੇ ਮੁਅੱਤਲ ਕਰ ਦਿੱਤਾ ਗਿਆ ਸੀ। ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਡਾਇਲ) ਨੇ ‘ਐਕਸ’’ ’ਤੇ ਕਿਹਾ, ‘ਹਵਾਈ ਖੇਤਰ ਦੇ ਬਦਲਦੇ ਹਾਲਾਤ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ।’

Advertisement

Advertisement