ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੀਨਾਨਗਰ: ਏਟੀਐੱਮ ਨੂੰ ਲੁੱਟਣ ਦੀ ਕੋਸ਼ਿਸ਼ ਨਾਕਾਮ

04:26 AM Jan 09, 2025 IST
ਕੇ ਪੀ ਸਿੰਘਦੀਨਾਨਗਰ, 8 ਜਨਵਰੀ
Advertisement

ਪਿੰਡ ਭਟੋਆ ਵਿੱਚ ਚੋਰਾਂ ਵੱਲੋਂ ਪੰਜਾਬ ਨੈਸ਼ਨਲ ਬੈਂਕ ਦੇ ਏਟੀਐੱਮ ਨੂੰ ਗੈਸ ਕਟਰ ਨਾਲ ਅੱਗ ਲਗਾ ਕੇ ਕੱਟ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਇਸ ’ਚ ਨਾਕਾਮ ਰਹੇ ਹਨ। ਜਾਣਕਾਰੀ ਅਨੁਸਾਰ ਰਾਤ ਕਰੀਬ 1 ਵਜੇ ਦੇ ਕਰੀਬ ਇੱਕ ਨੌਜਵਾਨ ਏਟੀਐੱਮ ਦੇ ਤਾਲੇ ਤੋੜ ਕੇ ਅੰਦਰ ਵੜ ਗਿਆ। ਉਸ ਵੱਲੋਂ ਪਹਿਲਾਂ ਏਟੀਐੱਮ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ’ਤੇ ਸਪਰੇਅ ਮਾਰੀ ਗਈ ਜਿਸ ਤੋਂ ਬਾਅਦ ਉਸ ਨੇ ਗੈਸ ਕਟਰ ਨਾਲ ਏਟੀਐੱਮ ਨੂੰ ਕੱਟਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹਿਣ ’ਤੇ ਉਸ ਨੇ ਏਟੀਐੱਮ ਨੂੰ ਅੱਗ ਲਗਾ ਦਿੱਤੀ। ਬੱਸ ਸਟੈਂਡ ਨੇੜੇ ਸਥਿਤ ਇਸ ਏਟੀਐੱਮ ਦੇ ਸ਼ਟਰ ਨੂੰ ਰਾਤ ਸਮੇਂ ਤਾਲੇ ਲਾ ਕੇ ਬੰਦ ਕਰ ਦਿੱਤਾ ਜਾਂਦਾ ਹੈ। ਅੱਜ ਸਵੇਰੇ ਜਦੋਂ ਨੇੜਲੇ ਘਰ ਵਾਲੇ ਲੋਕ ਉੱਠੇ ਤਾਂ ਉਨ੍ਹਾਂ ਏਟੀਐੱਮ ਦੇ ਤਾਲੇ ਟੁੱਟੇ ਹੋਏ ਦੇਖੇ ਅਤੇ ਏਟੀਐੱਮ ਦਾ ਸ਼ਟਰ ਵੀ ਚੁੱਕਿਆ ਹੋਇਆ ਸੀ। ਉਨ੍ਹਾਂ ਵੱਲੋਂ ਇਸ ਸਬੰਧੀ ਪਿੰਡ ਦੇ ਸਰਪੰਚ ਨੂੰ ਸੂਚਿਤ ਕੀਤਾ ਅਤੇ ਜਿਸ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ ਲਿਆ ਗਿਆ। ਏ.ਐੱਸ.ਪੀ. ਦੀਨਾਨਗਰ ਦਿਲਪ੍ਰੀਤ ਸਿੰਘ ਨੇ ਕਿਹਾ ਕਿ ਪਿੰਡ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement