For the best experience, open
https://m.punjabitribuneonline.com
on your mobile browser.
Advertisement

ਦੀਪਸਿੰਘਵਾਲਾ ਤੇ ਹੋਰ ਆਗੂਆਂ ਦੀ ਗ੍ਰਿਫ਼ਤਾਰੀ ਦਾ ਵਿਰੋਧ

06:51 AM May 13, 2024 IST
ਦੀਪਸਿੰਘਵਾਲਾ ਤੇ ਹੋਰ ਆਗੂਆਂ ਦੀ ਗ੍ਰਿਫ਼ਤਾਰੀ ਦਾ ਵਿਰੋਧ
Advertisement

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਜਲੰਧਰ, 12 ਮਈ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਪੁਲੀਸ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ (ਕੇਕੇਯੂ) ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘਵਾਲਾ, ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਦੀਪਸਿੰਘਵਾਲਾ ਨੂੰ ਗ੍ਰਿਫ਼ਤਾਰ ਕਰਕੇ ਝੂਠੇ ਕੇਸ ਵਿੱਚ ਜੇਲ੍ਹ ਡੱਕਣ ਅਤੇ ਕੇਕੇਯੂ ਦੇ ਸਥਾਨਕ ਇੱਕ ਹੋਰ ਆਗੂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਗ੍ਰਿਫ਼ਤਾਰੀਆਂ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਇਸ ਦੌਰਾਨ ਆਗੂਆਂ ਨੇ ‘ਭਾਜਪਾ ਹਰਾਓ-ਭਾਜਪਾ ਭਜਾਓ’ ਦੇ ਨਾਅਰੇ ਵੀ ਲਾਏ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ,ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦਾ ਮੌਜੂਦਾ ਸੰਵਿਧਾਨ ਲੋਕਾਂ ਨੂੰ ਇਕੱਠੇ ਹੋਣ, ਆਪਣੀ ਗੱਲ ਕਹਿਣ ਅਤੇ ਵਿਰੋਧ ਪ੍ਰਗਟ ਕਰਨ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਪਾਰਲੀਮੈਂਟ ਦੀਆਂ ਚੋਣਾਂ ਨੂੰ ਲੋਕਤੰਤਰ ਦਾ ਤਿਉਹਾਰ ਵਜੋਂ ਪੇਸ਼ ਕੀਤਾ ਜਾ ਰਿਹਾ। ਇਸ ਤਹਿਤ ਭਾਜਪਾ ਨੂੰ ਤਾਂ ਆਪਣੀ ਗੱਲ ਕਹਿਣ ਦਾ ਅਧਿਕਾਰ ਦਿੱਤਾ ਜਾ ਰਿਹਾ ਅਤੇ ਦੂਜੇ ਪਾਸੇ ਆਮ ਲੋਕਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਨੂੰ ਆਪਣੀ ਗੱਲ ਕਹਿਣ ਤੇ ਵਿਰੋਧ ਪ੍ਰਗਟ ਕਰਨ ਤੋਂ ਪੁਲੀਸ ਬਲ ਦੇ ਜ਼ੋਰ ’ਤੇ ਰੋਕਿਆ ਜਾ ਰਿਹਾ। ਯੂਨੀਅਨ ਦੇ ਆਗੂਆਂ ਨੇ ਖਦਸ਼ਾ ਜਾਹਿਰ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋ ਸਕਦਾ ਹੈ ਉਨ੍ਹਾਂ ਸਾਰੇ ਆਗੂਆਂ ਨੂੰ ਜੇਲਾਂ ਵਿੱਚ ਡੱਕ ਦਿੱਤਾ ਜਾਵੇ ਜਿਹੜੇ ਮਿਹਨਤਕਸ਼ ਲੋਕਾਂ ਨਾਲ ਜੁੜੇ ਸਵਾਲ ਹਾਕਮ ਪਾਰਟੀਆਂ ਨੂੰ ਕਰ ਰਹੇ ਹਨ।

Advertisement

Advertisement
Advertisement
Author Image

sukhwinder singh

View all posts

Advertisement