ਦੀਪਿਕਾ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਇੱਕ ਗ੍ਰਿਫਤਾਰ
05:08 AM Jun 17, 2025 IST
ਟ੍ਰਿਬਿਊਨ ਨਿਉਜ ਸਰਵਿਸ
ਅੰਮ੍ਰਿਤਸਰ, 16 ਜੂਨ
ਅੰਮ੍ਰਿਤਸਰ ਪੁਲੀਸ ਨੇ ਅੰਮ੍ਰਿਤਸਰ ਦੀ ਸੋਸ਼ਲ ਮੀਡੀਆ ਮਕਬੂਲ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪਟਿਆਲਾ ਦਾ ਰਹਿਣ ਵਾਲਾ ਹੈ। ਹਾਲਾਂਕਿ ਇੱਕ ਪੁਲੀਸ ਅਧਿਕਾਰੀ ਨੇ ਉਸ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ, ਪਰ ਸੀਨੀਅਰ ਪੁਲੀਸ ਅਧਿਕਾਰੀ ਉਸ ਦੀ ਗ੍ਰਿਫਤਾਰੀ ਬਾਰੇ ਚੁੱਪ ਹਨ। ਇਸ ਮੁੱਦੇ ‘ਤੇ ਪੁਲੀਸ ਵੱਲੋਂ ਕੱਲ੍ਹ ਪ੍ਰੈਸ ਕਾਨਫਰੰਸ ਕਰਕੇ ਮਾਮਲੇ ਦਾ ਖੁਲਾਸਾ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲੀਸ ਦੀ ਵਧੀਕ ਡਿਪਟੀ ਕਮਿਸ਼ਨਰ ਜਸਰੂਪ ਕੌਰ ਬਾਠ ਨੇ ਕਿਹਾ ਕਿ ਮਾਮਲੇ ਸਬੰਧੀ ਕੋਈ ਵੀ ਜਾਣਕਾਰੀ ਨੂੰ ਕੱਲ੍ਹ ਸਾਂਝਾ ਕੀਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Advertisement
Advertisement