ਦੁਕਾਨ ’ਚੋਂ ਸੱਤ ਲੱਖ ਦੇ ਮੋਬਾਈਲ ਚੋਰੀ
06:30 AM Jan 08, 2025 IST
ਪੱਤਰ ਪ੍ਰੇਰਕ
ਜਲਾਲਾਬਾਦ, 7 ਜਨਵਰੀ
ਸਥਾਨਕ ਰੇਲਵੇ ਰੋਡ ’ਤੇ ਸਥਿਤ ਇੱਕ ਮੋਬਾਈਲ ਦੀ ਦੁਕਾਨ ’ਚੋਂ ਬੀਤੀ ਰਾਤ ਚੋਰਾਂ ਨੇ ਸੰਨ੍ਹ ਲਾ ਕੇ ਕਰੀਬ 7 ਲੱਖ ਰੁਪਏ ਕੀਮਤ ਦੇ ਮੋਬਾਈਲ ਚੋਰੀ ਕਰ ਲਏ। ਅਮਨ ਟੈਲੀਕਾਮ ਦੇ ਸੰਚਾਲਕ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ ਸੀ। ਸੋਮਵਾਰ ਦੀ ਰਾਤ ਦੇਰ ਨਾਲ ਚੋਰ ਪਿੱਛੇ ਦੀ ਕੰਧ ’ਚ ਸੰਨ੍ਹ ਲਾ ਕੇ ਦੁਕਾਨ ਵਿੱਚ ਦਾਖਲ ਹੋਏ ਅਤੇ 50-60 ਮੋਬਾਈਲ ਚੋਰੀ ਕਰਕੇ ਲੈ ਗਏ। ਮਾਲਕ ਦਾ ਕਹਿਣਾ ਹੈ ਕਿ 7 ਤੋਂ 8 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਚੋਰੀ ਦੀ ਸੂਚਨਾ ਮਿਲਦਿਆਂ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੋਬਾਈਲ ਯੂਨੀਅਨ ਦੇ ਪ੍ਰਧਾਨ ਕਾਕਾ ਸਿਡਾਨਾ ਨੇ ਕਿਹਾ ਕਿ ਜੇ 24 ਘੰਟਿਆਂ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ ਉਹ ਮਜਬੂਰਨ ਸ਼ਹਿਰ ਬੰਦ ਕਰਨਗੇ।
Advertisement
Advertisement