ਦੁਕਾਨ ’ਚੋਂ 10 ਤੋਲੇ ਸੋਨਾ ਤੇ 2 ਕਿਲੋ ਚਾਂਦੀ ਚੋਰੀ
05:16 AM Jan 10, 2025 IST
ਪੱਤਰ ਪ੍ਰੇਰਕ
ਸ਼ਾਹਕੋਟ, 9 ਜਨਵਰੀ
ਸਬ ਡਿਵੀਜ਼ਨ ਦੇ ਪਿੰਡ ਗਿੱਦੜਪਿੰਡੀ ’ਚ ਸੁਨਿਆਰੇ ਦੀ ਦੁਕਾਨ ’ਚੋਂ ਸੋਨਾ, ਚਾਂਦੀ ਤੇ ਨਕਦੀ ਚੋਰੀ ਹੋ ਗਈ। ਪੁਲੀਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਦੁਕਾਨਦਾਰ ਬਲਜਿੰਦਰ ਸਿੰਘ ਬਿੰਦੂ ਪੁੱਤਰ ਮਲਕੀਤ ਸਿੰਘ ਵਾਸੀ ਲੋਹੀਆਂ ਖਾਸ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਫੋਨ ਕਰ ਕੇ ਉਨ੍ਹਾਂ ਨੂੰ ਦੁਕਾਨ ਦੇ ਟੁੱਟੇ ਹੋਏ ਸ਼ਟਰ ਬਾਰੀ ਜਾਣਕਾਰੀ ਦਿੱਤੀ। ਜਦੋਂ ਉਹ ਦੁਕਾਨ ’ਤੇ ਗਏ ਤਾਂ ਦੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਸੀ ਅਤੇ ਦੁਕਾਨ ਅੰਦਰ ਸਾਮਾਨ ਖਿੱਲਰਿਆ ਪਿਆ ਸੀ। ਉਨ੍ਹਾਂ ਦੱਸਿਆ ਕਿ ਦੁਕਾਨ ਵਿੱਚੋਂ ਕਰੀਬ 10 ਤੋਲੇ ਸੋਨਾ, 2 ਕਿਲੋ ਚਾਂਦੀ ਅਤੇ 15 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਗਏ। ਉਨ੍ਹਾਂ ਦੱਸਿਆ ਕਿ ਲੋਹੀਆਂ ਖਾਸ ਦੀ ਪੁਲੀਸ ਨੂੰ ਸੂਚਨਾ ਦੇਣ ’ਤੇ ਏ.ਐਸ.ਆਈ ਬਲਵੀਰ ਸਿੰਘ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਪੜਤਾਲ ਕੀਤੀ ਹੈ।
Advertisement
Advertisement