ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਕਾਨ ਦੀ ਕੁਰਕੀ ਖ਼ਿਲਾਫ਼ ਧਰਨਾ

04:13 AM Dec 27, 2024 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 26 ਦਸੰਬਰ
ਸ਼ਹਿਰ ’ਚ ਸਥਿਤ ਦੁਕਾਨ ਸਾਜਨ ਬੁੱਕ ਸੈਂਟਰ ਦੀ ਕੁਰਕੀ ਕਰਨ ਦੇ ਵਾਰੰਟ ਕਬਜ਼ਾ ਕਾਰਵਾਈ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਦਿੱਤਾ ਗਿਆ। ਯੂਨੀਅਨ ਦੇ ਬਲਾਕ ਆਗੂ ਕਸ਼ਮੀਰ ਸਿੰਘ ਆਲੋਅਰਖ, ਕੁਲਦੀਪ ਸਿੰਘ ਬਖੋਪੀਰ, ਗੁਰਚੇਤ ਸਿੰਘ ਭੱਟੀਵਾਲ, ਕਰਮ ਚੰਦ ਪੰਨਵਾਂ ਅਤੇ ਗੁਰਦੇਵ ਸਿੰਘ ਆਲੋਅਰਖ ਨੇ ਕਿਹਾ ਕਿ ਯੂਨੀਅਨ ਦਾ ਫੈਸਲਾ ਹੈ ਕਿ ਕਿਸੇ ਵੀ ਕਿਸਾਨ ਦੇ ਖੇਤ, ਮਜ਼ਦੂਰ ਦੇ ਘਰ ਅਤੇ ਦੁਕਾਨਦਾਰ ਦੀ ਦੁਕਾਨ ਦੀ ਕੁਰਕੀ ਨਹੀਂ ਕਰਨ ਦਿੱਤੀ ਜਾਵੇਗੀ। ਇਸੇ ਫ਼ੈਸਲੇ ਅਨੁਸਾਰ ਇੱਕ ਨਿੱਜੀ ਫਾਇਨਾਂਸ ਕੰਪਨੀ ਵੱਲੋਂ ਹਾਈ ਕੋਰਟ ਦੇ ਹੁਕਮਾਂ ’ਤੇ ਇਸ ਦੁਕਾਨਦਾਰ ਦੀ ਦੁਕਾਨ ਦੀ ਕੁਰਕੀ ਕਰਨ ਦੀ ਕਾਰਵਾਈ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸੇ ਦੌਰਾਨ ਕੋਈ ਅਧਿਕਾਰੀ ਕੁਰਕੀ ਕਰਨ ਲਈ ਨਾ ਪਹੁੰਚਣ ਕਾਰਨ ਧਰਨਾ ਸਮਾਪਤ ਕੀਤਾ ਗਿਆ।

Advertisement

Advertisement