ਦੁਨੇਕੇ ਨੇੜੇ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
05:29 AM Jul 04, 2025 IST
ਨਿੱਜੀ ਪੱਤਰ ਪ੍ਰੇਰਕ
ਮੋਗਾ, 3 ਜੁਲਾਈ
ਇਥੇ ਮੋਗਾ-ਫ਼ਿਰੋਜ਼ਪੁਰ ਕੌਮੀ ਮਾਰਗ ’ਤੇ ਸਥਿਤ ਪਿੰਡ ਦੁਨੇਕੇ ’ਚ ਵਾਪਰੇ ਹਾਦਸੇ ’ਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ’ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਲੋਕਾਂ ਨੇ 4 ਘੰਟੇ ਦੀ ਜੱਦੋ-ਜਹਿਦ ਮਗਰੋਂ ਬਾਹਰ ਕੱਢਿਆ।
ਮ੍ਰਿਤਕ ਨੌਜਵਾਨ ਦੀ ਪਛਾਣ ਮਿੱਠੂ ਸਿੰਘ ਪਿੰਡ ਦੱਦਾਹੂਰ ਵਜੋਂ ਹੋਈ ਹੈ ਅਤੇ ਉਸ ਦੀ ਉਮਰ ਕਰੀਬ 34 ਸਾਲ ਸੀ। ਉਸ ਦੀ ਸਵਿੱਟ ਕਾਰ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਦੇ ਪਿੱਛੇ ਜਾ ਟਕਰਾਈ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਨੌਜਵਾਨ ਘਰ ਵਾਪਸ ਜਾ ਰਿਹਾ ਸੀ, ਤਾਂ ਇਹ ਹਾਦਸਾ ਵਾਪਰ ਗਿਆ। ਕਾਰ ਟਰਾਲੀ ਹੇਠ ਵੜ ਜਾਣ ਨਾਲ ਉਸਦਾ ਅਗਲਾ ਹਿੱਸਾ ਪੁਰੀ ਤਰ੍ਹਾਂ ਨੁਕਸਾਨਿਆ ਗਿਆ। ਸਿਟੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
Advertisement
Advertisement