ਦੁਬਈ ਤੋਂ ਪਰਤੇ ਨੌਜਵਾਨ ਦੀ ਭੇਤ-ਭਰੀ ਮੌਤ
05:01 AM May 21, 2025 IST
ਮੋਗਾ (ਨਿੱਜੀ ਪੱਤਰ ਪ੍ਰੇਰਕ):
Advertisement
ਇਥੇ ਬਾਘਾਪੁਰਾਣਾ ਵਿੱਚ ਦੁਬਈ ਤੋਂ ਪਰਤੇ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਥਾਣਾ ਬਾਘਾਪੁਰਾਣਾ ਪੁਲੀਸ ਨੇ ਮ੍ਰਿਤਕ ਦੇ ਤਿੰਨ ਦੋਸਤਾਂ ਖ਼ਿਲਾਫ਼ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਡੀਐੱਸਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮ੍ਰਿਤਕ ਅਨਮੋਲ ਸਿੰਘ ਉਰਫ਼ ਮੇਲਾ ਦੁਬਈ ਤੋਂ ਆਇਆ ਹੋਇਆ ਸੀ। ਮੇਲਾ ਦੇ ਪਿਤਾ ਦਵਿੰਦਰ ਸਿੰਘ ਦੇ ਬਿਆਨਾਂ ’ਤੇ ਸ਼ਾਮ ਲਾਲ ਉਰਫ਼ ਸ਼ਾਮੂ, ਸ਼ੰਕਰ ਅਤੇ ਕੱਟਾ ਖ਼ਿਲਾਫ਼ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਅਨਮੋਲ ਸਿੰਘ ਉਰਫ਼ ਮੇਲਾ 18 ਮਈ ਨੂੰ ਆਪਣੇ ਤਿੰਨਾਂ ਦੋਸਤਾਂ ਨਾਲ ਕਿਤੇ ਗਿਆ ਸੀ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਉਸ ਦੇ ਦੋਸਤਾਂ ਨੇ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾ ਦਿੱਤੀ ਅਤੇ ਘਰ ਛੱਡ ਗਏ। ਉਸ ਦੀ ਤਬੀਅਤ ਵਿਗੜਨ ਕਾਰਨ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
Advertisement
Advertisement