ਦੁਰਲੱਭ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਦਾਨ ਲਈ ਪੋਰਟਲ ਲਾਂਚ
05:03 AM Dec 01, 2024 IST
ਚੰਡੀਗੜ੍ਹ (ਕੁਲਦੀਪ ਸਿੰਘ): ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਦੁਰਲੱਭ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਇਲਾਜ ਵਾਸਤੇ ਦਾਨੀ ਸੱਜਣਾਂ ਨੂੰ ਦਾਨ ਭੇਜਣ (ਕ੍ਰਾਊਡ ਫੰਡਿੰਗ) ਲਈ ਵੈੱਬ ਪੋਰਟਲ ਲਾਂਚ ਕੀਤਾ ਗਿਆ ਹੈ। ਪੀਜੀਆਈ ਚੰਡੀਗੜ੍ਹ ਦੇ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਨੀਤੀ ਤਹਿਤ ਮਰੀਜ਼ਾਂ ਦੇ ਇਲਾਜ ਅਦਾਰੇ ਨੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਹਰ ਵਿਅਕਤੀ ਅਤੇ ਕਾਰਪੋਰੇਟ ਦਾਨੀਆਂ ਨੂੰ ਇਸ ਪੋਰਟਲ ਰਾਹੀਂ ਦਾਨ ਭੇਜਣ ਦੀ ਅਪੀਲ ਕੀਤੀ ਹੈ। ਇਹ ਪੋਰਟਲ https://rarediseases.mohfw.gov.in ਵੈੱਬਸਾਈਟ ’ਤੇ ਉਪਲਬਧ ਹੈ। ਇਸ ਪੋਰਟਲ ਉੱਤੇ ਆਮ ਵਿਅਕਤੀਆਂ ਅਤੇ ਕਾਰਪੋਰੇਟ ਦਾਨੀਆਂ ਵੱਲੋਂ ਭੇਜਿਆ ਗਿਆ ਸਵੈ-ਇੱਛਤ ਵਿੱਤੀ ਦਾਨ ‘ਨੈਸ਼ਨਲ ਪਾਲਿਸੀ ਆਫ਼ ਰੇਅਰ ਡਿਜ਼ੀਜ਼ 2021’ ਤਹਿਤ ਕੁਝ ਸੂਚੀਬੱਧ ਨਾਮੁਰਾਦ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੇ ਇਲਾਜ ਲਈ ਖ਼ਰਚ ਕੀਤਾ ਜਾਵੇਗਾ। ਕੋਈ ਵੀ ਵਿਅਕਤੀ ਅਤੇ ਕਾਰਪੋਰੇਟ ਦਾਨੀ ਸੱਜਣ ਵੈੱਬ ਪੋਰਟਲ ਉੱਤੇ ਜਾ ਕੇ ਮਰੀਜ਼ਾਂ ਦੇ ਇਲਾਜ ਲਈ ਇੱਛਾ ਅਨੁਸਾਰ ਵਿੱਤੀ ਦਾਨ ਭੇਜ ਸਕਦੇ ਹਨ।
Advertisement
Advertisement