ਦੇਵਗੁਣ ਵਿਸ਼ਵਕਰਮਾ ਭਵਨ ਸ਼ਾਹਕੋਟ ਦੇ ਪ੍ਰਧਾਨ ਚੁਣੇ
05:58 AM May 27, 2025 IST
ਪੱਤਰ ਪ੍ਰੇਰਕ
ਸ਼ਾਹਕੋਟ,26 ਮਈ
ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੀ ਚੋਣ ਲਈ ਕਮੇਟੀ ਮੈਬਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪਿਛਲੀ ਕਮੇਟੀ ਵੱਲੋਂ ਕੀਤੇ ਕੰਮਾਂ ਦਾ ਲੇਖਾ-ਜੋਖਾ ਕਰਨ ਉਪਰੰਤ ਉਸ ਉੱਪਰ ਤਸੱਲੀ ਪ੍ਰਗਟ ਕੀਤੀ ਗਈ। ਪੁਰਾਣੀ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਚੁਣਨ ਲਈ ਚਲਾਈ ਪ੍ਰਕਿਰਿਆ ਵਿੱਚ ਸਰਬਸੰਮਤੀ ਨਾਲ ਸਵਰਨ ਸਿੰਘ ਦੇਵਗੁਣ ਨੂੰ ਦੂਜੀ ਵਾਰ ਪ੍ਰਧਾਨ ਚੁਣ ਲਿਆ। ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਅਧਿਕਾਰ ਪ੍ਰਧਾਨ ਨੂੰ ਸੌਪੇ ਗਏ। ਮੀਟਿੰਗ ਵਿੱਚ ਅਮਰੀਕ ਸਿੰਘ,ਸੁਰਿੰਦਰ ਸਿੰਘ ਪਦਮ, ਅਜੈਬ ਸਿੰਘ, ਸੇਵਾ ਸਿੰਘ ਝੀਤਾ, ਜਗੀਰ ਸਿੰਘ, ਕੁਲਬੀਰ ਸਿੰਘ, ਗੁਲਜ਼ਾਰ ਸਿੰਘ, ਗੁਰਮੇਲ ਸਿੰਘ, ਤਰਲੋਕ ਸਿੰਘ, ਅਮਰਜੀਤ ਸਿੰਘ, ਜਤਿੰਦਰਪਾਲ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ, ਰਤਨਪਾਲ, ਜਗਦੀਪ ਸਿੰਘ ਅਤੇ ਜਸਵਿੰਦਰ ਸਿੰਘ ਹਾਜ਼ਰ ਸਨ।
Advertisement
Advertisement
Advertisement