ਦੇਸ਼ ’ਚ ਭਵਿੱਖ ਬਣਾਉਣ ਬਾਰੇ ਪ੍ਰੇਰਿਆ
05:35 AM May 22, 2025 IST
ਰਾਜਪੁਰਾ: ਅੰਮ੍ਰਿਤਸਰ ਦੇ ਏਸੀਪੀ ਰਿਸ਼ਭ ਭੋਲਾ ਨੇ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਤਹਿਤ ਸਥਾਨਕ ਮਹਿੰਦਰ ਗੰਜ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ। ਇਸ ਦੌਰਾਨ ਰਿਸ਼ਭ ਭੋਲਾ ਨੇ ਆਪਣੇ ਵਿਦਿਆਰਥੀ ਹੋਣ ਤੋਂ ਲੈ ਕੇ ਆਈਪੀਐੱਸ ਬਣਨ ਤੱਕ ਦੇ ਤਜਰਬੇ ਵੀ ਸਾਂਝੇ ਕੀਤੇ ਤੇ ਨੌਜਵਾਨਾਂ ਨੂੰ ਆਪਣੇ ਮੁਲਕ ’ਚ ਰਹਿ ਕੇ ਭਵਿੱਖ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੱਖ-ਵੱਖ ਤਰ੍ਹਾਂ ਦੇ ਕੀਤੇ ਜਾਣ ਵਾਲੇ ਕੋਰਸਾਂ ਦੀ ਜਾਣਕਾਰੀ ਦਿੱਤੀ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਚਾਹਵਾਨਾਂ ਨੂੰ ਵੀ ਕਈ ਅਹਿਮ ਗੁਰ ਦੱਸੇ। ਇਸ ਮੌਕੇ ਪ੍ਰਿੰਸੀਪਲ ਪੂਨਮ ਕੁਮਾਰੀ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਤੇ ਅਧਿਆਪਕ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement