ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਦੇ ਹਿੱਤਾਂ ਨੂੰ ਪਹਿਲ ਦੇਣ ਦਾ ਅਹਿਦ

05:03 AM May 11, 2025 IST
featuredImage featuredImage
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਇਕੱਤਰਤਾ ਨੂੰ ਸੰਬੋਧਨ ਕਰਦਾ ਆਗੂ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 10 ਮਈ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਥਾਨਕ ਜ਼ਿਲ੍ਹਾ ਇਕਾਈ ਦੀ ਇਲਾਕੇ ਦੇ ਪਿੰਡ ਪਿੱਦੀ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿੱਚ ਅੱਜ ਕੀਤੀ ਇਕੱਤਰਤਾ ਵਿੱਚ ਸਰਹੱਦਾਂ ’ਤੇ ਚਲਦੇ ਮਾਹੌਲ ਨੂੰ ਧਿਆਨ ਵਿੱਚ ਰੱਖਦਿਆਂ ਦੇਸ਼ ਦੇ ਹਿੱਤਾਂ ਨੂੰ ਪਹਿਲ ਦੇਣ ਦਾ ਐਲਾਨ ਕੀਤਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਦੀ ਅਗਵਾਈ ਵਿੱਚ ਕੀਤੀ ਇਸ ਇਕੱਤਰਤਾ ਨੂੰ ਜਥੇਬੰਦੀ ਦੇ ਆਗੂ ਹਰਜਿੰਦਰ ਸਿੰਘ ਸ਼ਕਰੀ, ਜਰਨੈਲ ਸਿੰਘ ਨੂਰਦੀ, ਰੇਸ਼ਮ ਸਿੰਘ ਘੁਰਕਵਿੰਡ, ਫਤਹਿ ਸਿੰਘ ਪਿੱਦੀ, ਹਰਬਿੰਦਰਜੀਤ ਸਿੰਘ ਕੰਗ, ਬਲਵਿੰਦਰ ਸਿੰਘ ਚੋਹਲਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਵਰਤਮਾਨ ਹਾਲਤਾਂ ਦੇ ਚਲਦਿਆਂ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਦੇਸ਼ ਦੀ ਸੁਰੱਖਿਆ ਦੀ ਤੁਲਨਾ ਤੇ ਪਿੱਛੇ ਰੱਖਣ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਨੇ ਪਹਿਲਗਾਮ ਦੀਆਂ ਘਟਨਾਵਾਂ ਦੇ ਦੁੱਖੀ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਕਿਸਾਨ ਆਗੂਆਂ ਨੇ ਵਰਤਮਾਨ ਹਾਲਤਾਂ ਦੇ ਚਲਦਿਆਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਪ੍ਰਸ਼ਾਸਨ ਅਤੇ ਸਰਕਾਰ ਦੀ ਨੀਅਤ ਤੇ ਸ਼ੱਕ ਪ੍ਰਗਟ ਕੀਤਾ ਅਤੇ ਚਿਤਾਵਨੀ ਦਿੱਤੀ ਕਿ ਮੰਗਾਂ ਮੰਨੇ ਜਾਣ ਸਬੰਧੀ ਕਿਸਾਨਾਂ ਨਾਲ ਭੱਦਾ ਮਜ਼ਾਕ ਕਰਨ ਦੀ ਸੂਰਤ ਵਿੱਚ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਜਥੇਬੰਦੀ ਦੀ ਆਗੂ ਰਣਜੀਤ ਕੌਰ ਕੱਲਾ, ਦਵਿੰਦਰ ਕੌਰ ਪਿੱਦੀ ਅਤੇ ਉਪਜੀਤ ਕੌਰ ਝਬਾਲ ਨੇ ਸਰਹੱਦ ਤੋਂ ਪਾਰਲੇ ਦੁਸ਼ਮਣ ਨਾਲ ਸਰਕਾਰ ਵਲੋਂ ਨਿਪਟਣ ਲਈ ਆਪਣਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

Advertisement

Advertisement