ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਭਗਤ ਸਕੂਲ ਕਰੇਗਾ ਮੁਫ਼ਤ ਦਾਖ਼ਲੇ

05:18 AM Dec 31, 2024 IST
ਡਾ. ਜ਼ੋਰਾ ਸਿੰਘ

ਸ੍ਰੀ ਮੁਕਤਸਰ ਸਾਹਿਬ: ਸਥਾਨਕ ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਮੁਕਤਸਰ ਖੇਤਰ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਹੂਲਤ ਦਿੰਦਿਆਂ ਬਿਨਾਂ ਦਾਖਲਾ ਫੀਸ ਤੋਂ ਦਾਖਲਾ ਕਰਨ ਦਾ ਐਲਾਨ ਕੀਤਾ ਗਿਆ ਹੈ। ਸਕੂਲ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਦੱਸਿਆ ਕਿ ਇਹ ਫੈਸਲਾ ਦੇਸ਼ ਭਗਤ ਗਰੁੱਪ ਦੇ ਚਾਂਸਲਰ ਡਾਕਟਰ ਜ਼ੋਰਾ ਸਿੰਘ, ਜੋ ਕਿ ਸ੍ਰੀ ਮੁਕਤਸਰ ਸਾਹਿਬ ਦੇ ਜੰਮਪਲ ਹਨ, ਵੱਲੋਂ ਇਸ ਖੇਤਰ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਿਆ ਗਿਆ ਹੈ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੇਸ਼ ਭਗਤ ਅਦਾਰੇ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਦਾ ਉਪਰਾਲਾ ਵੀ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਮੁਫ਼ਤ ਦਾਖਲਿਆਂ ਦੀ ਮਿਆਦ ਮੇਲਾ ਮਾਘੀ ਤੱਕ ਹੈ ਉਸ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement