ਦੇਸੀ ਕੱਟਾ ਤੇ ਕਾਰਤੂਸ ਸਣੇ ਕਾਬੂ
03:46 AM May 23, 2025 IST
ਪੱਤਰ ਪ੍ਰੇਰਕ
Advertisement
ਅੰਬਾਲਾ, 22 ਮਈ
ਥਾਣਾ ਅੰਬਾਲਾ ਛਾਉਣੀ ਇਲਾਕੇ 'ਚ ਅੱਜ ਸੀਆਈਏ-2 ਦੀ ਟੀਮ ਨੇ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਦੇਸੀ ਕੱਟਾ ਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਗਾਂਧੀ ਗ੍ਰਾਊਂਡ ਅੰਬਾਲਾ ਛਾਉਣੀ ’ਚ ਹਥਿਆਰ ਲੈ ਕੇ ਘੁੰਮ ਰਿਹਾ ਹੈ ਅਤੇ ਕੋਈ ਵੱਡੀ ਵਾਰਦਾਤ ਕਰ ਸਕਦਾ ਹੈ। ਇਸ 'ਤੇ ਸੀਆਈਏ-2 ਇੰਚਾਰਜ ਇੰਸਪੈਕਟਰ ਅਨਿਲ ਕੁਮਾਰ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਤੁਰੰਤ ਮੌਕੇ 'ਤੇ ਪੁੱਜ ਕੇ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਜਾਂਚ ਦੌਰਾਨ ਉਸ ਕੋਲੋਂ ਇੱਕ ਦੇਸੀ ਕੱਟਾ ਅਤੇ ਕਾਰਤੂਸ ਬਰਾਮਦ ਹੋਇਆ। ਪੁਲੀਸ ਮੁਤਾਬਕ ਗ੍ਰਿਫਤਾਰ ਨੌਜਵਾਨ ਦੀ ਪਛਾਣ ਅਨਿਕੇਤ ਵਾਸੀ ਦੀਨਾ ਕੀ ਮੰਡੀ, ਅੰਬਾਲਾ ਛਾਉਣੀ ਵਜੋਂ ਹੋਈ ਹੈ। ਉਸ ਦੇ ਖਿਲਾਫ ਥਾਣਾ ਅੰਬਾਲਾ ਛਾਉਣੀ 'ਚ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ ਜੁਡੀਸ਼ਅਲ ਹਿਰਾਸਤ ਵਿੱਚ ਭੇਜ ਦਿੱਤਾ।
Advertisement
Advertisement