ਦੋਦੜਾ, ਭਾਦੜਾ ਅਤੇ ਬੱਛੋਆਣਾ ’ਚ ਜਾਗਰੂਕ ਕੀਤਾ
05:13 AM Jun 03, 2025 IST
ਮਾਨਸਾ (ਜੋਗਿੰਦਰ ਸਿੰਘ ਮਾਨ): ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ ’ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਨਫ਼ਰਤ ਦੀ ਨਹੀਂ, ਸਗੋਂ ਪ੍ਰੇਰਿਤ ਕਰਨ ਦੀ ਲੋੜ ਹੈ। ਉਹ ਹਲਕੇ ਦੇ ਪਿੰਡ ਦੋਦੜਾ,ਭਾਦੜਾ ਅਤੇ ਬੱਛੋਆਣਾ ਵਿਖੇ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਨੇ ਮੰਚ ਤੋਂ ਹਰੇਕ ਵਿਅਕਤੀ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਹਰੇਕ ਵਿਅਕਤੀ ਨੂੰ ਜਾਣੂ ਕਰਵਾਉਣ ਅਤੇ ਜੋ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਪ੍ਰੇਰਿਤ ਕਰਕੇ ਨੇੜੇ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਉਣ, ਤਾਂ ਜੋ ਉਨ੍ਹਾਂ ਦਾ ਸਹੀ ਢੰਗ ਨਾਲ ਇਲਾਜ ਕਰਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਹੁਣ ਲੋਕ ਲਹਿਰ ਬਣ ਚੁੱਕੀ ਹੈ ਅਤੇ ਜਲਦ ਹੀ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। ਇਸ ਮੌਕੇ ਮੌਜੂਦਾ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਹੋਰਨਾਂ ਨੂੰ ਜਾਣੂ ਕਰਵਾਉਣ ਅਤੇ ਨਸ਼ਾ ਤਸਕਰਾਂ ਦਾ ਸਾਥ ਨਾ ਦੇਣ ਦੀ ਸਹੁੰ ਚੁਕਾਈ।
Advertisement
Advertisement
Advertisement