ਦੋਵਾਂ ਤਖ਼ਤਾਂ ਵਿੱਚ ਚੱਲ ਰਿਹਾ ਵਿਵਾਦ ਚਿੰਤਾਜਨਕ: ਭਰਤੀ ਕਮੇਟੀ
05:22 AM Jul 07, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੁਲਾਈ
ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਬਣਾਈ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਸਤਵੰਤ ਕੌਰ, ਸੰਤਾ ਸਿੰਘ ਉਮੈਦਪੁਰੀ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾਂ ਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਿੱਖ ਪੰਥ ਦੇ ਦੋ ਧਾਰਮਿਕ ਕੇਂਦਰਾਂ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਕਾਰ ਚੱਲ ਰਹੇ ਵਿਵਾਦ ਨੂੰ ਮੰਦਭਾਗਾ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕਿਸਮ ਦੇ ਟਕਰਾਅ ਨਾਲ ਨਾ ਸਿਰਫ਼ ਸਿੱਖ ਸੰਸਥਾਵਾਂ ਦੀ ਮਾਣ ਮਰਯਾਦਾ, ਪਰੰਪਰਾ ਅਤੇ ਪ੍ਰਭੂਸੱਤਾ ਨੂੰ ਠੇਸ ਪਹੁੰਚਦੀ ਹੈ ਸਗੋਂ ਸਾਡੀਆਂ ਪੰਥਕ ਸੰਸਥਾਵਾਂ ਕਮਜ਼ੋਰ ਹੁੰਦੀਆਂ ਹਨ। ਇਸ ਤਰ੍ਹਾਂ ਦਾ ਵਿਵਾਦ ਸੰਵਾਦ ਰਾਹੀਂ ਜਲਦੀ ਖਤਮ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਮਸਲੇ ’ਤੇ ਬੇਲੋੜੀ ਅਤੇ ਗ਼ੈਰ-ਵਾਜਬ ਬਿਆਨਬਾਜ਼ੀ ਪੂਰੀ ਤਰ੍ਹਾਂ ਸਖ਼ਤੀ ਨਾਲ ਬੰਦ ਹੋਣੀ ਚਾਹੀਦੀ ਹੈ।
Advertisement
Advertisement