ਦੋ ਕਿਲੋ ਭੁੱਕੀ ਚੂਰਾ ਬਰਾਮਦ
05:26 AM May 19, 2025 IST
ਬੀਰਬਲ ਰਿਸ਼ੀ
Advertisement
ਸ਼ੇਰਪੁਰ, 18 ਮਈ
ਪੰਜਾਬ ਸਰਕਾਰ ਤੇ ਪੰਜਾਬ ਪੁਲੀਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸਐੱਚਓ ਗੁਰਪਾਲ ਸਿੰਘ ਦੀਆਂ ਹਦਾਇਤਾਂ ’ਤੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਇੱਕ ਵਿਅਕਤੀ ਕੋਲੋਂ ਦੋ ਕਿੱਲੋ ਭੁੱਕੀ ਚੂਰਾ ਬਰਾਮਦ ਕੀਤਾ ਹੈ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ। ਪੁਲੀਸ ਵੱਲੋਂ ਜਾਰੀ ਬਿਆਨ ਅਨੁਸਾਰ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਤੇ ਪੁਲੀਸ ਪਾਰਟੀ ਨੂੰ ਦੌਰਾਨ-ਏ-ਗਸ਼ਤ ਮੁਖਬਰ ਖਾਸ ਦੀ ਇਤਲਾਹ ਤਹਿਤ ਬੱਬੂ ਸਿੰਘ ਵਾਸੀ ਪੱਤੀ ਖਲੀਲ ਨੂੰ ਕਾਬੂ ਕਰ ਲਿਆ ਅਤੇ ਮੁਲਜ਼ਮ ਕੋਲੋਂ ਦੋ ਕਿਲੋ ਭੁੱਕੀ ਬਰਾਮਦ ਕਰਦਿਆਂ ਮੁਕੱਦਮਾ ਨੰਬਰ 30 ਦਰਜ ਕਰ ਲਿਆ। ਐੱਸਐੱਚਓ ਸ਼ੇਰਪੁਰ ਗੁਰਪਾਲ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।
Advertisement
Advertisement