ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਧੜਿਆਂ ਦੀ ਲੜਾਈ ’ਚ ਦੋ ਜ਼ਖ਼ਮੀ

05:40 AM Jun 08, 2025 IST
featuredImage featuredImage
ਪੱਤਰ ਪ੍ਰੇਰਕ
Advertisement

ਲਹਿਰਾਗਾਗਾ, 7 ਜੂਨ

ਇੱਥੋਂ ਨੇੜਲੇ ਪਿੰਡ ਡਸਕਾ ਵਿੱਚ ਹੋਏ ਝਗੜੇ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜ਼ਿਲ੍ਹਾ ਪੱਧਰੀ ਹਸਪਤਾਲ ਸੰਗਰੂਰ ਵਿੱਚ ਦਾਖਲ ਕਰਵਾਇਆ ਹੈ। ਨਵਨਿਯੁਕਤ ਡੀਐੱਸਪੀ ਰਵਨੀਤ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਪੁੱਤਰ ਰਾਜ ਸਿੰਘ ਵਾਸੀ ਡਸਕਾ ਆਪਣੇ ਮਿੱਤਰ ਚਰਨਜੀਤ ਸਿੰਘ ਚੰਨੀ ਪੁੱਤਰ ਕਰਨੈਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਨਾਲ ਚਰਨਜੀਤ ਸਿੰਘ ਚੰਨੀ ਦੀ ਕਾਰ ਥਰੇਜਾ ਕਾਰ ’ਤੇ ਸਵਾਰ ਹੋ ਕੇ ਮੰਡੀ ਡਸਕਾ ਵਿੱਚ ਖੜ੍ਹੇ ਸਨ ਤਾਂ ਮੁਲਜ਼ਮ ਗੁਰਨਾਮ ਸਿੰਘ ਉਰਫ ਰੰਗਾ, ਗੁਰਦੀਪ ਸਿੰਘ ਉਰਫ ਦੀਪੀ, ਬਲਜੀਤ ਸਿੰਘ ਉਰਫ ਬਿੱਲਾ ਪੁੱਤਰਾਨ ਲਖਵਿੰਦਰ ਸਿੰਘ, ਗੁਰਮੀਤ ਸਿੰਘ ਮਿਸਤਰੀ ਪੁੱਤਰ ਸੁੱਚਾ ਸਿੰਘ, ਜਗਤਾਰ ਸਿੰਘ ਉਰਫ ਸੋਨੀ ਗੁਰਦੀਪ ਸਿੰਘ, ਗੁਰਜਸ਼ਨ ਸਿੰਘ ਪੁੱਤਰ ਗੁਰਨਾਮ ਸਿੰਘ ਉਰਫ ਰੰਗਾ ਵਾਸੀਆਨ ਡਸਕਾ ਅਤੇ ਛੇ-ਸੱਤ ਨਾਮਲੂਮ ਵਿਅਕਤੀਆਂ ਨੇ ਉਨ੍ਹਾਂ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕੀਤਾ ਅਤੇ ਕਾਰ ਦੀ ਭੰਨ-ਤੋੜ ਕੀਤੀ। ਇਸ ਦੌਰਾਨ ਜ਼ਖ਼ਮੀ ਹੋਏ ਗੁਰਸੇਵਕ ਸਿੰਘ ਅਤੇ ਗੁਰਪ੍ਰੀਤ ਸਿੰਘ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।

Advertisement

 

Advertisement