ਦੋ ਬੱਚਿਆਂ ਦੀ ਨਵੋਦਿਆ ਲਈ ਚੋਣ
06:45 AM Mar 29, 2025 IST
ਘਨੌਲੀ: ਇੱਥੋਂ ਨੇੜਲੇ ਪਿੰਡ ਘਨੌਲਾ ਦੇ ਸਕੂਲ ਆਫ ਹੈਪੀਨੈਂਸ ਸਰਕਾਰੀ ਪ੍ਰਾਇਮਰੀ ਸਕੂਲ ਘਨੌਲਾ ਦੇ 2 ਵਿਦਿਆਰਥੀਆਂ ਦੀ ਨਵੋਦਿਆ ਵਿਦਿਆਲਿਆ ਲਈ ਚੋਣ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਪਰਮਜੀਤ ਸਿੰਘ ਡਕਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਹਰਮਨ ਸਿੰਘ ਤੇ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਇਹ ਪ੍ਰੀਖਿਆ ਪਾਸ ਕਰਨ ਵਿੱਚ ਸਫਲ਼ਤਾ ਹਾਸਲ ਕੀਤੀ ਹੈ। ਉਨ੍ਹਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਵਾਦ ਦਿੰਦਿਆਂ ਹੋਇਆਂ ਦੱਸਿਆ ਕਿ ਪਿਛਲੇ 9 ਸਾਲਾਂ ਤੋਂ ਲਗਾਤਾਰ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਦੀ ਨਵੋਦਿਆ ਵਿਦਿਆਲਿਆ ਲਈ ਚੋਣ ਹੁੰਦੀ ਆ ਰਹੀ ਹੈ।-ਪੱਤਰ ਪ੍ਰੇਰਕ
Advertisement
Advertisement