ਦੋ ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ
05:55 AM Jun 19, 2025 IST
ਜਲੰਧਰ (ਪੱਤਰ ਪ੍ਰੇਰਕ): ਇੱਥੇ ਪਤਨੀ ਅਤੇ ਸਹੁਰਿਆਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਇੰਦਰਾ ਅਰੋੜਾ (33) ਪੁੱਤਰ ਰਾਜਕੁਮਾਰ ਵਾਸੀ ਸੰਤ ਐਨਕਲੇਵ ਵਜੋਂ ਹੋਈ ਹੈ, ਜਿਸ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਮ੍ਰਿਤਕ ਦੇ ਪਿਤਾ ਰਾਜਿੰਦਰ ਕੁਮਾਰ ਨੇ ਪੁਲੀਸ ਨੂੰ ਦੱਸਿਆ ਕਿ ਮੰਗਲਵਾਰ ਨੂੰ ਜਦੋਂ ਉਹ ਆਪਣੇ ਘਰ ’ਚ ਮੌਜੂਦ ਸੀ ਤਾਂ ਉਸ ਦੀ ਪਤਨੀ ਆਪਣੇ ਪੁੱਤਰ ਦੇ ਕਮਰੇ ਵਿੱਚ ਗਈ, ਜਿੱਥੇ ਉਹ ਉਲਟੀਆਂ ਕਰ ਰਿਹਾ ਸੀ। ਇਸ ਮਗਰੋਂ ਪੁੱਤਰ ਇੰਦਰਾ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉੱਥੇ ਪਤਾ ਲੱਗਾ ਕਿ ਇੰਦਰਾ ਨੇ ਆਪਣੀ ਪਤਨੀ ਮਨਦੀਪ ਕੌਰ ਵਾਸੀ ਮਖੂ, ਜੀਜਾ ਵਿਸ਼ਾਲ, ਸ਼ਰਮਾ ਕਾਰ ਬਾਜ਼ਾਰ ਦੇ ਮਾਲਕ ਰਿੰਕੂ ਸ਼ਰਮਾ ਅਤੇ ਬਬਲੂ ਸ਼ਰਮਾ ਤੋਂ ਪ੍ਰੇਸ਼ਾਨ ਹੋ ਕੇ ਸਲਫਾਸ ਨਿਗਲ ਲਈ। ਥਾਣਾ ਡਿਵੀਜ਼ਨ ਨੰਬਰ-5 ਦੇ ਐੱਸਐੱਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਐੱਫਆਈਆਰ ਦਰਜ ਕਰ ਲਈ ਹੈ।
Advertisement
Advertisement