ਦੋ ਮੁਲਜ਼ਮਾਂ ਕੋਲੋਂ ਅੱਠ ਮੋਬਾਈਲ ਬਰਾਮਦ
06:48 AM Dec 28, 2024 IST
ਪੱਤਰ ਪ੍ਰੇਰਕ
ਅਬੋਹਰ, 27 ਦਸੰਬਰ
ਥਾਣਾ ਸਿਟੀ-1 ਦੇ ਇੰਚਾਰਜ ਮਨਿੰਦਰਾ ਸਿੰਘ, ਏਐੱਸਆਈ ਕੁਲਵਿੰਦਰ ਸਿੰਘ ਨੇ ਨਵੀਂ ਅਨਾਜ ਮੰਡੀ ਨੇੜਿਓਂ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਬਾਈਲ ਖੋਹਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਜੈ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਸੀਡ ਫਾਰਮ ਪੱਕਾ, ਰੋਹਿਤ ਕੁਮਾਰ ਪੁੱਤਰ ਅਨਿਲ ਕੁਮਾਰ ਵਾਸੀ ਸਰਕੂਲਰ ਰੋਡ ਅਬੋਹਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਕੋਲੋਂ ਇੱਕ ਮੋਟਰਸਾਈਕਲ ਅਤੇ 8 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਥਾਣਾ ਸਿਟੀ ਪੁਲੀਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਥਾਣਾ ਸਦਰ ਦੇ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਗਿਆ ਹੈ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੋਬਾਈਲ ਬਰਾਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਮੋਬਾਈਲ ਦੁਕਾਨਾਂ ਦੇ ਸੰਚਾਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਕੋਈ ਚੋਰੀ ਦਾ ਮੋਬਾਈਲ ਖ਼ਰੀਦਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Advertisement
Advertisement