ਦੋ ਮੁਲਜ਼ਮ 98 ਗ੍ਰਾਮ ਅਫ਼ੀਮ ਸਣੇ ਕਾਬੂ
05:45 AM Apr 24, 2025 IST
ਧਾਰੀਵਾਲ: ਪੁਲੀਸ ਨੇ ਬੁਲੇਟ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 98 ਗ੍ਰਾਮ ਅਫੀਮ ਸਮੇਤ ਕਾਬੂ ਕਰ ਕੇ ਉਨ੍ਹਾਂ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਧਾਰੀਵਾਲ ਦੇ ਐੱਸਐੱਚਓ ਸਬ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਬੁਲੇਟ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਦੋਵਾਂ ਨੌਜਵਾਨਾਂ ਕੋਲੋਂ ਮਿਲੇ ਵੱਖ ਵੱਖ ਮੋਮੀ ਲਿਫਾਫੇ ਵਿੱਚੋਂ 49-49 ਗ੍ਰਾਮ (ਕੁੱਲ 98 ਗ੍ਰਾਮ) ਅਫੀਮ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਬੜੋਏ ਅਤੇ ਸੁਖਦੇਵ ਸਿੰਘ ਉਰਫ ਬਿੱਲਾ ਵਾਸੀ ਖੁੰਡਾ ਵਜੋਂ ਹੋਈ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ 98 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement