ਦੋ ਸੋਨ ਤਗ਼ਮੇ ਜਿੱਤਣ ਵਾਲੇ ਦੀਪਾਂਸ਼ੂ ਦਾ ਸਕੂਲ ਪੁੱਜਣ ’ਤੇ ਸਨਮਾਨ
05:52 AM Apr 28, 2025 IST
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 27 ਅਪਰੈਲ
ਗੀਤਾ ਵਿਦਿਆ ਮੰਦਰ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਦੀਪਾਂਸ਼ੂ ਨੇ ਮਾਰਕੰਡਾ ਨੈਸ਼ਨਲ ਕਾਲਜ ਵਿਚ ਹੋਏ ਅੰਡਰ 14 ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ 100 ਮੀਟਰ ਰਿਲੇਅ ਦੌੜ ਵਿਚ ਸੋਨ ਤਗਮਾ ,100 ਮੀਟਰ ਦੌੜ ਵਿਚ ਸੋਨ ਤਗਮਾ ਤੇ ਲੰਮੀ ਛਾਲ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਤੇ ਆਪਣੇ ਮਾਪਿਆ ਦਾ ਨਾਂ ਰੋਸ਼ਨ ਕੀਤਾ ਹੈ। ਦੀਪਾਂਸ਼ੂ ਦੇ ਸਕੂਲ ਪੁੱਜਣ ਤੇ ਸਕੂਲ ਸਟਾਫ ਤੇ ਵਿਦਿਆਰਥੀਆਂ ਨੇ ਉਸ ਦਾ ਸਵਾਗਤ ਕੀਤਾ ਤੇ ਸਕੂਲ ਦੀ ਪ੍ਰਿੰਸੀਪਲ ਨਿਸ਼ਾ ਗੋਇਲ ਵਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਤੇ ਇਹ ਸਾਡੇ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਰਾਜਵੰਤ, ਪੂਜਾ ਗੁਪਤਾ, ਸੁਮੇਧਾ ਰਾਣੀ, ਕਰਨ, ਸੂਰਿਆ, ਪ੍ਰਤਾਪ ਖੁਸ਼ੀ, ਅਦਿਤੀ,ਅੰਜਨਾ ਸ਼ੈਲੀ ਮਮਤਾ ਅਚਾਰੀਆ ਮੌਜੂਦ ਸਨ।
Advertisement
Advertisement