ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੰਗਾ ਪੀੜਤ ਪਰਿਵਾਰਾਂ ਨੂੰ ਮੰਗਾਂ ਹੱਲ ਹੋਣ ਦੀ ਆਸ ਬੱਝੀ

05:03 AM Dec 13, 2024 IST

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 12 ਦਸੰਬਰ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਰਹਿੰਦੇ 1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਚਿਰੋਕਣੀਆਂ ਮੰਗਾਂ ਮੰਨੇ ਜਾਣ ਦੀ ਆਸ ਬੱਝ ਗਈ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਲੰਬਿਤ ਪਏ ਮਸਲਿਆਂ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਸਿੱਖ ਕਤਲੇਆਮ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਅਤੇ ਹੋਰਨਾਂ ਦੰਗਾ ਪੀੜਤ ਪਰਿਵਾਰਾਂ ਨੇ ਡੀਸੀ ਨੂੰ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਸਬੰਧੀ ਵਿਸਥਾਰ ਵਿੱਚ ਜਾਣੂ ਕਰਵਾਇਆ। ਉਨ੍ਹਾਂ ਮੰਗ ਕੀਤੀ ਕਿ ਦੰਗਾ ਪੀੜਤ ਪਰਿਵਾਰਾਂ ਦੀਆਂ ਲੰਮੇ ਸਮੇਂ ਤੋਂ ਠੰਢੇ ਬਸਤੇ ਵਿੱਚ ਪਈਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ।
ਸ੍ਰੀ ਭਾਟੀਆ ਨੇ ਦੱਸਿਆ ਕਿ ਦੰਗਾ ਪੀੜਤਾਂ ਲਈ ਰਾਖਵੀਂ ਜ਼ਮੀਨਾਂ ਰੇਹੜੀ-ਫੜੀਆਂ ਵਾਲਿਆਂ ਨੂੰ ਅਲਾਟ ਕੀਤੀਆਂ ਜਾ ਰਹੀਆਂ ਹਨ ਅਤੇ ਸੈਕਟਰ-77 ਵਿੱਚ ਬਣਾਏ ਗਏ ਬੂਥ ਬਹੁਤ ਛੋਟੇ ਅਤੇ ਰਸਤੇ ਵੀ ਤੰਗ ਹਨ। ਇਸ ਮੌਕੇ ਡੀਸੀ ਆਸ਼ਿਕਾ ਜੈਨ ਨੇ ਦੰਗਾ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਲੰਬਿਤ ਪਈਆਂ ਮੰਗਾਂ ਨੂੰ ਛੇਤੀ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਦੰਗਾ ਪੀੜਤ ਪਰਿਵਾਰਾਂ ਦੇ ਮਾਮਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨਾ ਯਕੀਨੀ ਬਣਾਉਣ।

Advertisement

Advertisement