ਦੰਦਾਂ ਦਾ ਜਾਂਚ ਕੈਂਪ ਲਗਾਇਆ
06:42 AM Jun 03, 2025 IST
ਫਗਵਾੜਾ: ਮਾਤਾ ਠਾਕੁਰ ਦੇਵੀ ਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ ਦੰਦਾਂ ਦਾ ਜਾਂਚ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਅਨੀਸ਼ ਬਾਂਸਲ ਨੇ ਸ਼ਿਰਕਤ ਕੀਤੀ। ਇਸ ਮੌਕੇ 3 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ। ਕੈਂਪ ਦੌਰਾਨ ਸੀ.ਐੱਮ.ਸੀ. ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ’ਚ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਲਗਭਗ 115 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਇਸ ਮੌਕੇ ਕ੍ਰਿਸ਼ਨ ਕੁਮਾਰ, ਰੂਪ ਲਾਲ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਗੁਲਾਬ ਸਿੰਘ ਠਾਕੁਰ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਸ਼ੁਭਮ ਸ਼ਰਮਾ ਤੇ ਮੁਕੇਸ਼ ਦੁੱਗਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement