ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਮਾਕਿਆਂ ਕਾਰਨ ਸਰਹੱਦੀ ਖੇਤਰਾਂ ’ਚ ਦਹਿਸ਼ਤ

05:49 AM May 10, 2025 IST
featuredImage featuredImage
ਜੰਡਵਾਲ ਪਿੰਡ ਦੇ ਵਾਸੀ ਰਾਤ ਵੇਲੇ ਦੇ ਹਾਲਾਤ ਬਿਆਨ ਕਰਦੇ ਹੋਏ। -ਫੋਟੋ: ਧਵਨ

ਆਤਿਸ਼ ਗੁਪਤਾ
ਚੰਡੀਗੜ੍ਹ, 9 ਮਈ
ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਰਕੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਰਹਿੰਦੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ ਅਤੇ ਉਹ ਦਿਨ ਰਾਤ ਸਹਿਮ ਵਿੱਚ ਗੁਜ਼ਾਰ ਰਹੇ ਹਨ। ਦੂਜੇ ਪਾਸੇ ਸੁਰੱਖਿਆ ਬਲਾਂ ਤੇ ਪੰਜਾਬ ਪੁਲੀਸ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਚੌਕਸੀ ਵਧਾਈ ਹੋਈ ਹੈ ਅਤੇ ਲੋਕਾਂ ਨੂੰ ਵੀ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਬਿਲਕੁਲ ਸਰਹੱਦ ਨਾਲ ਲੱਗਦੇ ਹਨ ਜਦੋਂ ਕਿ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਕਪੂਰਥਲਾ ਤੇ ਹੁਸ਼ਿਆਰਪੁਰ ਵੀ ਸਰਹੱਦ ਦੇ ਨੇੜੇ ਹੀ ਪੈਂਦੇ ਹਨ।
ਜਾਣਕਾਰੀ ਅਨੁਸਾਰ ਲੰਘੀ ਰਾਤ ਸਰਹੱਦੀ ਜ਼ਿਲ੍ਹਿਆਂ ਵਿੱਚ ਪਾਕਿਸਤਾਨ ਵੱਲੋਂ ਕੀਤੇ ਮਿਜ਼ਾਈਲ ਤੇ ਡਰੋਨ ਹਮਲਿਆਂ ਨੂੰ ਭਾਰਤੀ ਫ਼ੌਜ ਨੇ ਨਾਕਾਮ ਕਰ ਦਿੱਤਾ, ਜਿਨ੍ਹਾਂ ਦਾ ਮਲਬਾ ਕਈ ਪਿੰਡਾਂ ’ਚੋਂ ਅੱਜ ਸਵੇਰੇ ਮਿਲਿਆ। ਇਸ ਤੋਂ ਇਲਾਵਾ ਸਰਹੱਦੀ ਖੇਤਰਾਂ ਵਿੱਚ ਲੰਘੀ ਰਾਤ ਕਾਫ਼ੀ ਸਮਾਂ ਬਲੈਕਆਊਟ ਰਿਹਾ ਅਤੇ ਵਾਰ-ਵਾਰ ਚਿਤਾਵਨੀ ਵਾਲੇ ਸਾਇਰਨ ਵੱਜਣ ਕਾਰਨ ਲੋਕਾਂ ਦੀ ਚਿੰਤਾ ਹੋਰ ਵਧ ਗਈ ਹੈ। ਜੰਗ ਦੇ ਖ਼ਦਸ਼ੇ ਕਾਰਨ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿੱਚ ਸੁੰਨ ਪਸਰਨ ਲੱਗੀ ਹੈ। ਪਤਾ ਲੱਗਾ ਹੈ ਕਿ ਧਮਾਕਿਆਂ ਕਾਰਨ ਅੰਮ੍ਰਿਤਸਰ, ਤਰਨ ਤਾਰਨ ਅਤੇ ਪਠਾਨਕੋਟ ਦੇ ਕਈ ਪਿੰਡਾਂ ਦੇ ਲੋਕ ਵੀਰਵਾਰ ਨੂੰ ਆਪਣੇ ਘਰ ਛੱਡ ਕੇ ਸੁਰੱਖਿਆ ਥਾਵਾਂ ’ਤੇ ਚਲੇ ਗਏ ਹਨ, ਪਰ ਕੁਝ ਲੋਕ ਹਾਲੇ ਵੀ ਆਪਣੇ ਘਰਾਂ ਵਿੱਚ ਹੀ ਬੈਠੇ ਹਨ। ਉਨ੍ਹਾਂ ਵੱਲੋਂ ਭਾਰਤੀ ਫ਼ੌਜ ਨਾਲ ਖੜ੍ਹਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

Advertisement

ਸਰਹੱਦੀ ਜ਼ਿਲ੍ਹਿਆਂ ’ਚ ਦੋ-ਦੋ ਮੰਤਰੀਆਂ ਦੀ ਡਿਊਟੀ ਲਾਈ
ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਮਦਦ ਲਈ ਦੋ-ਦੋ ਮੰਤਰੀਆਂ ਦੀ ਡਿਊਟੀ ਲਗਾ ਦਿੱਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਠਾਨਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਫਾਜ਼ਿਲਕਾ, ਤਰਨ ਤਾਰਨ ਤੇ ਅੰਮ੍ਰਿਤਸਰ ਵਿੱਚ ਦੋ-ਦੋ ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ। ਇਨ੍ਹਾਂ ਮੰਤਰੀਆਂ ਵੱਲੋਂ ਲੋਕਾਂ ਨੂੰ ਰੋਜ਼ਾਨਾ ਦੀ ਸਮੱਸਿਆਂ ਦੇ ਹੱਲ ਲਈ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ ਵੱਲੋਂ ਰਾਸ਼ਨ, ਸਿਹਤ ਤੇ ਫਾਇਰ ਬ੍ਰਿਗੇਡ ਵਰਗੀਆਂ ਸਹੁੂਲਤਾਂ ਵੱਲ ਧਿਆਨ ਦਿੱਤਾ ਜਾਵੇਗਾ।

Advertisement
Advertisement