ਧਰਮਗੜ੍ਹ, ਜਾਸਤਨਾ ਕਲਾਂ ਤੇ ਰਾਮਗੜ੍ਹ ਰੁੜਕੀ ਦੇ ਸਕੂਲਾਂ ’ਚ ਵਿਕਾਸ ਕਾਰਜ ਲੋਕ ਅਰਪਣ
05:52 AM Apr 17, 2025 IST
ਲਾਲੜੂ (ਸਰਬਜੀਤ ਸਿੰਘ ਭੱਟੀ): ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਕੇ ਧਰਮਗੜ੍ਹ, ਰਾਮਗੜ੍ਹ ਰੁੜਕੀ ਤੇ ਜਾਸਤਨਾ ਕਲਾਂ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਮੁਹਿੰਮ ਤਹਿਤ ਸ੍ਰੀ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸ਼ਹੀਦ ਸਿਪਾਹੀ ਗੁਰਪ੍ਰੀਤ ਸਿੰਘ ਸਰਕਾਰੀ ਹਾਈ ਸਕੂਲ ਧਰਮਗੜ੍ਹ ਵਿੱਚ ਲਗਭਗ 25 ਲੱਖ ਅਤੇ ਪਿੰਡ ਜਾਸਤਨਾ ਕਲਾਂ ਸਰਕਾਰੀ ਸਕੂਲ ਵਿੱਚ 4.43,ਰਾਮਗੜ੍ਹ ਰੁੜਕੀ 8.67 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਕੰਮਾਂ ਦਾ ਉਦਘਾਟਨ ਕੀਤਾ। ਇਨ੍ਹਾਂ ਕੰਮਾਂ ਵਿੱਚ ਨਵੇਂ ਕਲਾਸਰੂਮਾਂ ਦੀ ਉਸਾਰੀ, ਮੌਜੂਦਾ ਕਲਾਸਰੂਮਾਂ ਦੀ ਮੁਰੰਮਤ ਅਤੇ ਕੰਪਿਊਟਰ ਲੈਬਾਂ ਅਤੇ ਲਾਇਬ੍ਰੇਰੀਆਂ ਵਰਗੀਆਂ ਆਧੁਨਿਕ ਸਹੂਲਤਾਂ ਦੀ ਸਥਾਪਨਾ ਸ਼ਾਮਲ ਹੈ।
Advertisement
Advertisement