ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਮੀ ਵੱਲੋਂ ਸਰਕਾਰ ’ਤੇ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜ-ਛਾੜ ਕਰਨ ਦਾ ਦੋਸ਼

05:55 AM May 25, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਉਸ ਵੱਲੋਂ ਸ਼ਤਾਬਦੀਆਂ ਬਾਰੇ ਸੁਝਾਅ ਲੈਣ ਲਈ ਜਾਰੀ ਕੀਤੇ ਇਸ਼ਤਿਹਾਰ ਵਿੱਚ ਸੱਚਖੰਡ ਹਰਿਮੰਦਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਕੀਤੀ ਗਈ ਹੈ।
ਤਸਵੀਰ ਨੂੰ ਕੰਪਿਊਟਰ ਤਕਨੀਕ ਨਾਲ ਵਿਗਾੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਤਸਵੀਰ ਛਾਪਣ ਤੋਂ ਪਹਿਲਾਂ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਦੀ ਏਆਈ ਤਕਨੀਕ ਨਾਲ ਬਣਾਈ ਗਈ ਗਲਤ ਤਸਵੀਰ ਵਿੱਚ ਨਾ ਸਿਰਫ਼ ਸਿੱਖਾਂ ਦੀ ਸ਼ਰਧਾ ਅਤੇ ਆਸਥਾ ਨਾਲ ਹੀ ਖਿਲਵਾੜ ਕੀਤਾ ਗਿਆ ਹੈ, ਸਗੋਂ ਸਿੱਖਾਂ ਦੀ ਆਤਮਾ ਵਿੱਚ ਵਸੇ ਦਰਬਾਰ ਸਾਹਿਬ ਦੀ ਰੂਹਾਨੀ ਆਭਾ ਨੂੰ ਵੀ ਖੰਡਿਤ ਕਰਨ ਦੀ ਕੋਝੀ ਹਰਕਤ ਕੀਤੀ ਗਈ ਹੈ। ਸ੍ਰੀ ਧਾਮੀ ਨੇ ਕਿਹਾ ਕਿ ਸਿੱਖਾਂ ਦੇ ਇਸ ਜੀਵਨ ਦੇਣ ਵਾਲੇ ਪਾਵਨ ਅਸਥਾਨ ਸੱਚਖੰਡ ਹਰਿਮੰਦਰ ਸਾਹਿਬ ਦੀਆਂ ਇੰਟਰਨੈੱਟ ’ਤੇ ਸੈਂਕੜੇ ਤਸਵੀਰਾਂ ਮਿਲਣ ਦੇ ਬਾਵਜੂਦ ਕੰਪਿਊਟਰ ਵੱਲੋਂ ਛੇੜਛਾੜ ਕਰਕੇ ਇਸ ਨੂੰ ਵਿਗਾੜਨ ਦੀ ਹਰਕਤ ਬੇਹੱਦ ਦੁਖਦਾਈ ਹੈ, ਜਿਸ ਬਾਰੇ ਸਰਕਾਰ ਸਪੱਸ਼ਟ ਕਰੇ ਅਤੇ ਤੁਰੰਤ ਮੁਆਫ਼ੀ ਮੰਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀਆਂ ਦੇ ਸਮਾਗਮ ਮਨਾਉਣੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੀ ਜ਼ਿੰਮੇਵਾਰੀ ਹੈ, ਜਦਕਿ ਸਰਕਾਰ ਦਾ ਫ਼ਰਜ਼ ਗੁਰੂਆਂ ਨਾਲ ਸਬੰਧਤ ਸ਼ਹਿਰਾਂ ਦੇ ਵਿਕਾਸ ਕਾਰਜ ਕਰਨੇ, ਸੜਕੀ ਢਾਂਚਾ ਵਿਕਸਤ ਕਰਨਾ ਅਤੇ ਸ਼੍ਰੋਮਣੀ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਕੇ ਢੁੱਕਵੀਆਂ ਯਾਦਗਾਰਾਂ
ਸਥਾਪਤ ਕਰਨਾ ਹੈ।

Advertisement

Advertisement