ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਰਮਿਕ ਸੰਸਥਾਵਾਂ ਦੇ ਵਫ਼ਦ ਵੱਲੋਂ ਯੂਟੀ ਪ੍ਰਸ਼ਾਸਕ ਨਾਲ ਮੁਲਾਕਾਤ

05:17 AM Jun 15, 2025 IST
featuredImage featuredImage
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੂੰ ਮੰਗ ਪੱਤਰ ਸੌਂਪਦੇ ਹੋਏ।
ਟ੍ਰਿਬਿਊਨ ਨਿਊਜ਼ ਸਰਵਿਸ
Advertisement

ਚੰਡੀਗੜ੍ਹ, 14 ਜੂਨ

ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਧਾਰਮਿਕ ਸੰਸਥਾਵਾਂ ਨੂੰ ਢਾਹੁਣ ਲਈ ਜਾਰੀ ਕੀਤੇ ਜਾ ਰਹੇ ਨੋਟਿਸਾਂ ਨੂੰ ਲੈ ਕੇ ਭਾਜਪਾ ਦੇ ਸਾਬਕਾ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਵਿੱਚ ਵਫ਼ਦ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕੀਤੀ। ਇਸ ਪ੍ਰਤੀਨਿਧ ਮੰਡਲ ਵਿੱਚ ਹਿੰਦੂ ਮਹਾਪਰਬ ਸੱਭਾ ਦੇ ਪ੍ਰਧਾਨ ਬੀਪੀ ਅਰੋੜਾ, ਕੇਂਦਰੀ ਗੁਰਦੁਆਰਾ ਸੱਭਾ ਦੇ ਪ੍ਰਧਾਨ ਤਾਰਾ ਸਿੰਘ ਅਤੇ ਹੋਰ ਮੈਂਬਰ ਵੀ ਮੌਜੂਦ ਸਨ।

Advertisement

ਵਫ਼ਦ ਨੇ ਰਾਜਪਾਲ ਪ੍ਰਸ਼ਾਸਕ ਨੂੰ ਜਾਣੂ ਕਰਵਾਇਆ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਧਾਰਮਿਕ ਸੰਸਥਾਵਾਂ ਨੂੰ ਡਿਮੋਲਿਸ਼ ਕਰਨ ਲਈ ਨੋਟਿਸ ਭੇਜੇ ਜਾ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਗਲਤ ਅਤੇ ਅਣਉੱਚਿਤ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਸਾਲ 2009 ਤੋਂ ਪਹਿਲਾਂ ਸਥਾਪਤ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਧਰਮਿਕ ਸਥਲਾਂ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਬਿਨਾਂ ਢੰਗ ਨਾਲ ਜਾਂਚ ਕੀਤੇ ਅਤੇ ਨਿਆਂਲਿਆਂ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਨੋਟਿਸ ਜਾਰੀ ਕਰਨਾ ਗੈਰਕਾਨੂੰਨੀ ਹੈ। ਵਫ਼ਦ ਨੇ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਾਰੇ ਡਿਮੋਲਿਸ਼ ਨੋਟਿਸਾਂ ’ਤੇ ਕਾਰਵਾਈ ਰੋਕ ਦਿੱਤੇ ਜਾਣ। ਪ੍ਰਸ਼ਾਸਕ ਨੇ ਵਫ਼ਦ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।

Advertisement