ਧਾਲੀਵਾਲ ਕਿਸਾਨ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
06:36 AM Apr 04, 2025 IST
ਪੱਤਰ ਪ੍ਰੇਰਕ
ਸ਼ੇਰਪੁਰ, 3 ਅਪਰੈਲ
ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਅਤੇ ਹੋਰ ਸੀਨੀਅਰ ਨੇਤਾਵਾਂ ਵੱਲੋਂ ਸ਼ੇਰਪੁਰ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਧਾਲੀਵਾਲ ਨੂੰ ਕਿਸਾਨ ਕਾਂਗਰਸ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪਾਰਟੀ ਪ੍ਰਤੀ ਅਥਾਹ ਵਫ਼ਾਦਾਰੀ ਅਤੇ ਲੋਕ ਸਭਾ ਹਲਕਾ ਸੰਗਰੂਰ ਵਿੱਚ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਰੱਖਣ ਦੇ ਇਵਜ਼ ਵਜੋਂ ਕੀਤੀ ਗਈ ਹੈ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਬਲਦੇਵ ਪੇਧਨੀ, ਚਮਕੌਰ ਸਿੰਘ ਭੋਲਾ, ਜਸਵੀਰ ਸਿੰਘ ਸ਼ੀਰਾ ਮਾਹਮਦਪੁਰ ਸਮੇਤ ਕਈ ਹੋਰ ਆਗੂ ਹਾਜ਼ਰ ਸਨ। ਸਾਬਕਾ ਸਰਪੰਚ ਰਣਜੀਤ ਸਿੰਘ ਧਾਲੀਵਾਲ ਨੇ ਸ੍ਰੀ ਖਹਿਰਾ ਤੋਂ ਇਲਾਵਾ ਹਲਕਾ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਤੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ।
Advertisement
Advertisement