ਧਾਲੀਵਾਲ ਨੇ ਪਿੰਡਾਂ ਦੇ ਵਿਕਾਸ ਲਈ 65 ਲੱਖ ਰੁਪਏ ਦੇ ਚੈੱਕ ਵੰਡੇ
05:58 AM Apr 06, 2025 IST
ਪੱਤਰ ਪ੍ਰੇਰਕ
ਅਜਨਾਲਾ, 5 ਅਪਰੈਲ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਅੱਜ ਪੰਚਾਇਤਾਂ ਨੂੰ 65 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਪੰਜਾਬ ਦੇ ਸਮੁੱਚੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਾਲ ਦੇ ਬਜਟ ਵਿੱਚ ਪੰਜਾਬ ਦੇ ਪਿੰਡਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ, ਛੱਪੜਾਂ ਦੀ ਸਫਾਈ ਲਈ ਵਿਸ਼ੇਸ਼ ਫੰਡ ਰੱਖੇ ਹਨ ਜਿਸ ਸਦਕਾ ਛੱਪੜਾਂ ਨੂੰ ਸਾਫ ਕਰਕੇ ਸੀਚੇਵਾਲ ਮਾਡਲ ਵਾਂਗ ਵਿਕਸਿਤ ਕੀਤਾ ਜਾਵੇਗਾ ਅਤੇ ਇਹ ਪਾਣੀ ਖੇਤੀ ਲਈ ਵਰਤਿਆ ਜਾਵੇਗਾ। ਧਾਲੀਵਾਲ ਨੇ ਪੰਚਾਂ, ਸਰਪੰਚਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਜੇ ਕਿਸੇ ਨੇ ਫੰਡਾਂ ਵਿੱਚ ਕੋਈ ਗਬਨ ਕੀਤਾ ਤਾਂ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 7 ਅਪਰੈਲ ਤੋਂ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦਾ ਨਵਾਂ ਅਧਿਆਏ ਸ਼ੁਰੂ ਕੀਤਾ ਜਾ ਰਿਹਾ ਹੈ।
Advertisement
Advertisement