ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਲੀਵਾਲ ਨੇ ਵਿਧਾਨ ਸਭਾ ’ਚ ਜੇਸੀਟੀ ਮਿੱਲ ਦੇ ਸੰਘਰਸ਼ਸ਼ੀਲ ਮਜ਼ਦੂਰਾਂ ਦਾ ਮੁੱਦਾ ਚੁੱਕਿਆ

05:28 AM Mar 29, 2025 IST
featuredImage featuredImage
ਬਲਵਿੰਦਰ ਸਿੰਘ ਧਾਲੀਵਾਲ

ਜਸਬੀਰ ਸਿੰਘ ਚਾਨਾ
ਫਗਵਾੜਾ, 28 ਮਾਰਚ
ਫਗਵਾੜਾ ਹਲਕੇ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਜੇਸੀਟੀ ਮਿੱਲ ਫਗਵਾੜਾ ਦੇ ਸੰਘਰਸ਼ ਕਰ ਰਹੇ ਮਜ਼ਦੂਰਾਂ ਦਾ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਚੁੱਕਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਸਬੰਧੀ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮਾਰਫਤ ਸਰਕਾਰ ਨੂੰ ਦੱਸਿਆ ਕਿ ਮਿੱਲ ਮਾਲਕਾਂ ਵੱਲੋਂ ਪਿਛਲੇ ਦੋ ਸਾਲਾਂ ਤੋਂ ਬਿਨਾਂ ਨੋਟਿਸ ਦਿੱਤਿਆਂ ਗੈਰ-ਕਾਨੂੰਨੀ ਢੰਗ ਨਾਲ ਮਿੱਲ ਬੰਦ ਕਰ ਦਿੱਤੀ ਗਈ ਹੈ, ਜਿਸ ਕਰਕੇ ਕਰੀਬ ਪੰਜ ਹਜ਼ਾਰ ਸਟਾਫ਼ ਵਰਕਰ ਤੇ ਲੇਬਰ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹੈ।
ਮਿੱਲ ਮਾਲਕਾਂ ਵੱਲੋਂ ਸਟਾਫ਼ ਤੇ ਲੇਬਰ ਦਾ ਕੋਈ ਬਕਾਇਆ ਅਦਾ ਨਹੀਂ ਕੀਤਾ ਗਿਆ। ਕਰਮਚਾਰੀਆਂ ਦਾ ਈਪੀਐੱਫ ਕੱਟੇ ਜਾਣ ਦੇ ਬਾਵਜੂਦ ਮਾਲਕਾਂ ਨੇ ਜਮ੍ਹਾ ਨਹੀਂ ਕਰਵਾਇਆ। ਇੱਥੋਂ ਤੱਕ ਕਿ ਮਜ਼ਦੂਰਾਂ ਨੂੰ ਮਿਲਣ ਵਾਲੀ ਈਐੱਸਆਈ ਸੁਵਿਧਾ ਵੀ ਬੰਦ ਹੈ। ਇਲਾਜ ਨਾ ਹੋਣ ਕਰਕੇ 8 ਮਿੱਲ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ। ਧਾਲੀਵਾਲ ਨੇ ਕਿਹਾ ਕਿ ਇਸ ਤਰ੍ਹਾਂ ਮਿੱਲ ਮਾਲਕ ਵੱਲੋਂ ਕਰੀਬ 100 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਮਿੱਲ ਮਾਲਕਾਂ ਖ਼ਿਲਾਫ਼ ਪੰਜ ਐੱਫਆਈਆਰਜ਼ ਦਰਜ ਹੋਈਆਂ ਹਨ ਪਰ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇੱਕ ਵਾਰ ਪੁਲੀਸ ਨੇ ਹਿਰਾਸਤ ਵਿਚ ਲੈਣ ਦੇ ਬਾਵਜੂਦ ਥਾਣੇ ਤੋਂ ਬਾਇੱਜਤ ਵਾਪਸ ਭੇਜ ਦਿੱਤਾ। ਉਨ੍ਹਾਂ ਚੇਅਰ ਰਾਹੀਂ ਸਰਕਾਰ ਨੂੰ ਇਸ ਮਾਮਲੇ ਵਿਚ ਦਖਲ ਦੇ ਕੇ ਮਿੱਲ ਦੇ ਸਟਾਫ ਅਤੇ ਮਜ਼ਦੂਰਾਂ ਦਾ ਬਣਦਾ ਬਕਾਇਆ ਦਿਵਾਉਣ ਦੀ ਮੰਗ ਕੀਤੀ।

Advertisement

Advertisement