ਧਾਲੀਵਾਲ ਵੱਲੋਂ ਵਾਟਰ ਟਰੀਟਮੈਂਟ ਪਲਾਂਟ ਦਾ ਉਦਘਾਟਨ
06:52 AM May 01, 2025 IST
ਪੱਤਰ ਪ੍ਰੇਰਕ
ਅਜਨਾਲਾ, 30 ਅਪਰੈਲ
ਅੱਜ ਇਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਦੇ ਘਰਾਂ ਤੱਕ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਤਿਆਰ ਹੋਇਆ ਨਵਾਂ ਪ੍ਰਾਜੈਕਟ ਦਾ ਉਦਘਾਟਨ ਕਰਦਿਆਂ ਸ਼ਹਿਰ ਅੰਦਰ ਸਾਫ ਪਾਣੀ ਮੁਹਈਆ ਕਰਾਉਣ ਲਈ ਪਾਈਪਾਂ ਪਾਉਣ ਵਾਲੇ ਨਵੇਂ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੀ ਅਮੂਰਤ 2.0 ਸਕੀਮ ਤਹਿਤ 6.53 ਕਰੋੜ ਰੁਪਏ ਦੀ ਲਾਗਤ ਨਾਲ ਅਜਨਾਲਾ ਸ਼ਹਿਰ ਵਿੱਚ ਨਵ ਨਿਰਮਾਣ ਅਧੀਨ ਸ਼ੁੱਧ ਪੀਣ ਵਾਲੇ ਪਾਣੀ ਦੀਆਂ 20.85 ਕਿਲੋਮੀਟਰ ਲੰਬੀਆਂ ਪਾਈਪਾਂ ਰਾਹੀਂ ਸ਼ਹਿਰ ਵਾਸੀਆਂ ਨੂੰ ਪਾਣੀ ਮੁਹੱਈਆ ਕਰਾਇਆ ਜਾਵੇਗਾ ਅਤੇ ਇਹ ਪ੍ਰਾਜੈਕਟ ਇੱਕ ਸਾਲ ਦੇ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 1614 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਅਧਾਰਿਤ ਪ੍ਰਾਜੈਕਟਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਸਾਫ਼ ਪਾਣੀ ਪੀਣ ਲਈ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਖੁਸ਼ਪਾਲ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।
Advertisement
Advertisement