ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧੀਂਗਾਨ ਤੇ ਸਾਥੀ ਅਕਾਲੀ ਦਲ ’ਚ ਸ਼ਾਮਲ

05:51 AM May 23, 2025 IST
featuredImage featuredImage
ਭਾਵਾਧਸ ਆਗੂ ਨਰੇਸ਼ ਧੀਂਗਾਨ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਹੋਰ।

ਗੁਰਿੰਦਰ ਸਿੰਘ

Advertisement

ਲੁਧਿਆਣਾ, 22 ਮਈ
ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਨਿਰਦੇਸ਼ਕ ਨਰੇਸ਼ ਧੀਂਗਾਨ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ਨੂੰ ਛੱਡਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਰੇਸ਼ ਧੀਂਗਾਨ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਨਰੇਸ਼ ਧੀਂਗਾਨ ਅਤੇ ਸਾਥੀਆਂ ਨੂੰ ਸਿਰੋਪੇ ਪਾ ਕੇ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਭੁਪਿੰਦਰ ਸਿੰਘ ਭਿੰਦਾ, ਪਰਉਪਕਾਰ ਸਿੰਘ ਘੁੰਮਣ ਅਤੇ ਰਣਜੀਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਨਰੇਸ਼ ਧੀਂਗਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਅੱਜ ਘਰ ਵਾਪਸੀ ਕੀਤੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਮਾਂ ਪਾਰਟੀ ਹੈ ਅਤੇ ਐੱਸਸੀ ਭਾਈਚਾਰੇ ਅਤੇ ਵਾਲਮੀਕਿ ਸਮਾਜ ਨੂੰ ਜੇਕਰ ਕਿਸੇ ਨੇ ਮਾਣ ਸਨਮਾਨ ਦਿੱਤਾ ਹੈ ਤਾਂ ਉਹ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ ਦਿੱਤਾ ਹੈ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਹੀ ਸਾਰੇ ਭਾਈਚਾਰਿਆਂ ਨੂੰ ਬਰਾਬਰ ਦਾ ਮਾਣ ਸਨਮਾਨ ਦਿੱਤਾ ਹੈ‌। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਸਿਰਫ਼ ਤੇ ਸਿਰਫ਼ ਪੰਜਾਬ ਅਤੇ ਪੰਜਾਬੀਆਂ ਦੀ ਪਾਰਟੀ ਹੈ ਜਦਕਿ ਬਾਕੀ ਸਾਰੀ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਜਿਤਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਤਾਂ ਜੋ ਪੰਜਾਬ ਅਤੇ ਪੰਜਾਬੀਅਤ ਦਾ ਭਲਾ ਹੋ ਸਕੇ।
ਇਸ ਮੌਕੇ ਨਰੇਸ਼ ਧੀਂਗਾਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਆਏ ਹਨ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਨੀਲਮ ਕੋਹਲੀ ਨੇ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਰੀਸ਼ ਰਾਏ ਢਾਂਡਾ, ਜਸਦੀਪ ਸਿੰਘ ਕਾਉਂਕੇ, ਅਰਮਜੀਤ ਸਿੰਘ ਚਾਵਲਾ, ਬਲਵਿੰਦਰ ਡੁਲਗਚ, ਬਜਿੰਦਰ ਸਿੰਘ ਗੋਲਡੀ, ਪ੍ਰਹਿਲਾਦ ਸਿੰਘ ਢੱਲ, ਰੋਜੀ ਬਰਕੰਦੀ, ਪਰਮਬੰਸ ਸਿੰਘ ਬੰਟੀ ਰੋਮਾਣਾ, ਆਰਡੀ ਸ਼ਰਮਾ, ਹਰਪ੍ਰੀਤ ਸਿੰਘ ਡੰਗ, ਇੰਦਰਜੀਤ ਸਿੰਘ ਮੱਕੜ, ਪਿੰਕਾ ਚੰਡਾਲਿਆ, ਸੁਭਾਸ਼ ਦੁੱਗਲ ਅਤੇ ਅਰਜੁਨ ਧੀਂਗਾਨ ਆਦਿ ਵੀ ਹਾਜ਼ਰ ਸਨ।

Advertisement
Advertisement