ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧੀਆਂ ਦੀ ਲੋਹੜੀ ਮਨਾ ਕੇ ਦਿੱਤਾ ਬਰਾਬਰੀ ਦਾ ਸੁਨੇਹਾ

05:46 AM Jan 12, 2025 IST
ਧੀਆਂ ਦੀ ਲੋਹੜੀ ਦੇ ਸਮਾਗਮ ਦੌਰਾਨ ਮੁੱਖ ਮਹਿਮਾਨ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਧੂਣੀ ਬਾਲਦੇ ਹੋਏ।

ਲਾਜਵੰਤ ਲਾਜ

Advertisement

ਨਵਾਂਸ਼ਹਿਰ, 11 ਜਨਵਰੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਅੱਜ ਇੱਥੇ ਬਾਰਾਂਦਰੀ ਬਾਗ਼ ਵਿੱਚ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਨਵਜੰਮੀਆਂ ਬੱਚੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਕੁੜੀਆਂ ਵੀ ਮੁੰਡਿਆਂ ਦੀ ਤਰ੍ਹਾਂ ਵੱਖ-ਵੱਖ ਖੇਤਰਾਂ ਵਿੱਚ ਆਪਣੀ ਛਾਪ ਛੱਡ ਰਹੀਆਂ ਹਨ, ਇਸ ਲਈ ਅੱਜ ਦੇ ਸਮੇਂ ਦੀ ਲੋੜ ਹੈ ਕਿ ਬੱਚੀਆਂ ਨੂੰ ਹਰ ਪੱਖੋਂ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਜਾਵੇ।

Advertisement

ਮੌਕੇ ’ਤੇ ਹਾਜ਼ਰ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਾਈਸ ਚੇਅਰਮੈਨ ਪੰਜਾਬ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਲਲਿਤ ਮੋਹਨ ਪਾਠਕ, ਚੇਅਰਮੈਨ ਜ਼ਲ੍ਹਿਾ ਯੋਜਨਾ ਕਮੇਟੀ ਸਤਨਾਮ ਜਲਾਲਪੁਰ, ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ ਵੱਲੋਂ ਵੀ ਪ੍ਰੋਗਰਾਮ ਦੌਰਾਨ ਸ਼ਮੂਲੀਅਤ ਕਰਦਿਆਂ ਮੁਬਾਰਕਾਂ ਦਿੱਤੀਆਂ। ਇਸ ਤੋਂ ਇਲਾਵਾ ਐਸ.ਐਸ.ਪੀ ਡਾ. ਮਹਿਤਾਬ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਡਾ.ਅਕਸ਼ਿਤਾ ਗੁਪਤਾ ਵੱਲੋਂ ਵੀ ਲੜਕੇ-ਲੜਕੀਆਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਨਵਜੰਮੀਆਂ ਬੱਚੀਆਂ ਨੂੰ ਬੇਬੀ ਕੇਅਰ ਕਿੱਟਾਂ ਅਤੇ ਬੇਬੀ ਬਲੈਂਕਟ ਦੀ ਵੰਡ ਕੀਤੀ ਗਈ, ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਟਰੈਕ ਸੂਟ ਤੇ ਸਪੋਰਟਸ ਸ਼ੂਜ਼ ਦਿੱਤੇ ਗਏ, ਇਸ ਦੇ ਨਾਲ ਹੀ ਵਿਦਿਅਕ ਖੇਤਰ ਵਿਚ ਮੈਰਿਟ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਸੋਨੀਆ ਅੰਗਰਿਸ਼, ਚੇਅਰਪਰਸਨ ਬਾਲ ਭਲਾਈ ਕਮੇਟੀ ਵੱਲੋਂ ਕੀਤਾ ਗਿਆ। ਪ੍ਰੋਗਰਾਮ ਦੌਰਾਨ ਬੱਚੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਵੱਲੋਂ ਕਿਹਾ ਗਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦਾ ਮੁੱਖ ਮੰਤਵ ਲਿੰਗ ਅਨੁਪਾਤ ਵਿਚ ਸੁਧਾਰ ਕਰਨਾ ਅਤੇ ਬੱਚੀਆਂ ਦੀ ਪੜ੍ਹਾਈ ਨੂੰ ਉਤਸ਼ਾਹਿਤ ਕਰਨਾ ਹੈ। ਪ੍ਰੋਗਰਾਮ ਦੌਰਾਨ ਬਾਲ ਵਿਕਾਸ ਪ੍ਰਾਜੈਕਟ ਅਫਸਰ ਬੰਗਾ ਦਵਿੰਦਰ ਕੌਰ, ਪੰਕਜ ਸ਼ਰਮਾ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਲਾਚੌਰ ਸਮੇਤ ਸਮੂਹ ਸੁਪਰਵਾਈਜ਼ਰਾਂ, ਜ਼ਿਲ੍ਹਾ ਪ੍ਰੋਗਰਾਮ ਦਫਤਰ ਤੋਂ ਸੁਪਰਡੈਂਟ ਸੁਨੀਤਾ ਸ਼ਰਮਾ, ਕੰਚਨ ਅਰੋੜਾ ਜ਼ਲ੍ਹਿਾ ਬਾਲ ਸੁਰੱਖਿਆ ਅਫਸਰ, ਸੁਪਰੀਆ ਠਾਕੁਰ ਜ਼ਿਲ੍ਹਾ ਕੋਆਰਡੀਨੇਟਰ ਵਿਮੈਨ ਹੱਬ, ਵਨ ਸਟੈਪ ਸੈਂਟਰ ਤੋਂ ਹਿਮ ਸ਼ਿਖਾ ਅਤੇ ਸਮੂਹ ਸਟਾਫ ਹਾਜ਼ਰ ਸੀ।

Advertisement