ਧੂਰੀ ’ਚ ਕਾਂਗਰਸ ਮਜ਼ਬੂਤ ਹੋਣ ਲੱਗੀ: ਸ਼ਰਮਾ
05:41 AM May 31, 2025 IST
ਧੂਰੀ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਵੱਲੋਂ ਕਾਂਗਰਸ ਪਾਰਟੀ ਨੂੰ ਧੂਰੀ ਹਲਕੇ ਵਿੱਚ ਮਜ਼ਬੂਤ ਕਰਨ ਦੇ ਸਿਲਸਿਲੇ ਤਹਿਤ ਪਿੰਡ ਈਸੀ ਵਿੱਚ ਪਾਰਟੀ ਵਰਕਰਾਂ ਤੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਧੂਰੀ ਹਿਰ ਵਿੱਚ ਕਾਂਗਰਸ ਪਾਰਟੀ ਦਾ ਕਾਫ਼ਲਾ ਵੱਡਾ ਹੁੰਦਾ ਜਾ ਰਿਹਾ ਹੈ ਤੇ ਆਮ ਲੋਕਾਂ ਤੋਂ ਇਲਾਵਾ ਨੌਜਵਾਨ ਵਰਗ ਕਾਂਗਰਸ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤੇ ਉਨ੍ਹਾਂ ਦੇ ਵਿਧਾਇਕ ਹੀ ਭ੍ਰਿਸ਼ਟਾਚਾਰ ਵਿੱਚ ਫਸ ਰਹੇ ਹਨ। ਉਨ੍ਹਾਂ ਕਿਹਾ ਲੁਧਿਆਣਾ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ। -ਖੇਤਰੀ ਪ੍ਰਤੀਨਿਧ
Advertisement
Advertisement