ਧੂਰੀ ਵਿੱਚ ਤਹਿਸੀਲਦਾਰ ਨੇ ਅਹੁਦਾ ਸੰਭਾਲਿਆ
05:55 AM Apr 30, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਧੂਰੀ, 29 ਅਪਰੈਲ
ਵਿਸ਼ਵਜੀਤ ਸਿੰਘ ਸਿੱਧੂ ਨੇ ਧੂਰੀ ਦੇ ਤਹਿਸੀਲਦਾਰ ਵਜੋਂ ਆਪਣਾ ਚਾਰਜ ਸੰਭਾਲਿਆ ਹੈ। ਅਹੁਦਾ ਸੰਭਾਲਣ ਮਗਰੋਂ ਤਹਿਸੀਲਦਾਰ ਵਿਸ਼ਵਜੀਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਬਤੌਰ ਤਹਿਸੀਲਦਾਰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਧੂਰੀ ਤਹਿਸੀਲ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਤਹਿਸੀਲ ਵਿੱਚ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਸ ਨਾਲ ਸੰਪਰਕ ਕਰ ਸਕਦੇ ਹਨ।
Advertisement
Advertisement