ਧੂਰੀ ਹਲਕੇ ’ਚ ਨਹਿਰੀ ਪਾਣੀ ਦੀ ਸਪਲਾਈ ਬਾਰੇ ਮੀਟਿੰਗ
05:20 AM May 07, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਸੰਗਰੂਰ, 6 ਮਈ
ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਕਵਾਇਦ ਤਹਿਤ ਵਿਧਾਨ ਸਭਾ ਹਲਕਾ ਧੂਰੀ ਦੇ ਵੱਖ ਵੱਖ ਖੇਤਰਾਂ ਵਿੱਚ ਕੰਮ ਜ਼ੋਰਾਂ ’ਤੇ ਜਾਰੀ ਹਨ। ਇਨ੍ਹਾਂ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਹਲਕਾ ਧੂਰੀ ਨਾਲ ਸਬੰਧਤ 40 ਪਿੰਡਾਂ ਦੇ ਕਿਸਾਨਾਂ ਦੀ ਹਾਜ਼ਰੀ ਵਿਚ ਇਨ੍ਹਾਂ ਪਿੰਡਾਂ ਦੇ ਮੋਘਿਆਂ ਅਤੇ ਨਹਿਰੀ ਪਾਣੀ ਦੇ ਮਸਲੇ ਵਿਚਾਰੇ ਗਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਕੰਮ ਮੁਕੰਮਲ ਕਰਨ ਦਾ ਟੀਚਾ ਹੈ। ਮੀਟਿੰਗ ਵਿੱਚ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਯਸ਼ਪਾਲ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Advertisement
Advertisement