ਧੋਖਾਧੜੀ ਦੇ ਦੋਸ਼ ਹੇਠ ਦੋ ਕਾਬੂ
05:21 AM Jun 04, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜੂਨ
ਚੰਡੀਗੜ੍ਹ ਪੁਲੀਸ ਦੇ ਥਾਣਾ ਸਾਈਬਰ ਕ੍ਰਾਈਮ ਦੀ ਟੀਮ ਨੇ ਆਨਲਾਈਨ ਨੌਕਰੀ ਦਿਵਾਉਣ ਦੇ ਨਾਮ ’ਤੇ 11 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਨੀ ਤੇ ਵਿਜੈ ਕੁਮਾਰ ਵਾਸੀ ਨਵਾਂ ਗਰਾਉਂ ਵਜੋਂ ਹੋਈ ਹੈ। ਪੁਲੀਸ ਨੇ ਇਹ ਕਾਰਵਾਈ ਸਨਿਗਧਾ ਰੈਡੀ ਵਾਸੀ ਸੈਕਟਰ-11 ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਨੂੰ ਅਣਪਛਾਤੇ ਨੰਬਰ ਤੋਂ ਫੋਨ ਆਇਆ ਸੀ, ਜਿਸ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਲਾਈਕ ਕਰਨ ਵਰਗੇ ਛੋਟੇ ਟਾਸਕ ਦਿੱਤੇ ਅਤੇ ਇਕ ਹਜ਼ਾਰ ਰੁਪਏ ਇਨਵੈਸਟ ਕਰਨ ’ਤੇ 1300 ਰੁਪਏ ਵਾਪਸ ਦਿੱਤੇ। ਇਸ ਤੋਂ ਬਾਅਦ ਮੁਲਜ਼ਮਾਂ ਨੇ ਪੀੜਤਾ ਨੂੰ ਭਰੋਸੇ ਵਿੱਚ ਲੈ ਕੇ ਆਨਲਾਈਨ ਨੌਕਰੀ ਦਿਵਾਉਣ ਦੇ ਨਾਮ ’ਤੇ 10.99 ਲੱਖ ਰੁਪਏ ਦੀ ਧੋਖਾਧੜੀ ਕੀਤੀ। ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement